Loading Now

ਪੰਜਾਬ ਦੇ ਜ਼ਮੀਨੀ ਪਾਣੀ ਵਿੱਚ 21 ਲੱਖ ਕਿਊਬਿਕ ਮੀਟਰ ਪਾਣੀ ਦਾ ਰੀਚਾਰਜ ਹੋਇਆ: ਮਾਨ

ਪੰਜਾਬ ਦੇ ਜ਼ਮੀਨੀ ਪਾਣੀ ਵਿੱਚ 21 ਲੱਖ ਕਿਊਬਿਕ ਮੀਟਰ ਪਾਣੀ ਦਾ ਰੀਚਾਰਜ ਹੋਇਆ: ਮਾਨ

ਚੰਡੀਗੜ੍ਹ, 29 ਮਈ – ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਸ਼ਾਹਕੋਟ ਦੇ ਪਿੰਡ ਸੀਚੇਵਾਲ ਵਿਖੇ ਨਿਰਮਲ ਕੁਟੀਆ ਦਾ ਦੌਰਾ ਕਰਨ ਪਹੁੰਚੇ, ਜਿੱਥੇ ਉਨ੍ਹਾਂ ਨੇ ਸੰਸਦ ਮੈਂਬਰ ਬਲਬੀਰ ਸਿੰਘ ਸੀਚੇਵਾਲ ਦੇ ਨਾਲ ਸੰਤ ਅਵਤਾਰ ਸਿੰਘ ਜੀ ਦੇ 38ਵੇਂ ਬਰਸੀ ਸਮਾਗਮ ਵਿੱਚ ਸ਼ਰਧਾਂਜਲੀ ਭੇਟ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਹਕੋਟ ਵਿੱਚ ਸਮਾਗਮ ਦੌਰਾਨ ਨਹਿਰੀ ਪਾਣੀ ਸਿੰਚਾਈ ਪ੍ਰੋਜੈਕਟਾਂ ਰਾਹੀਂ ਜ਼ਮੀਨੀ ਪਾਣੀ ਨੂੰ ਰੀਚਾਰਜ ਕਰਨ ਦੇ ਮਾਮਲੇ ਵਿੱਚ ਹੋਈ ਵੱਡੀ ਪ੍ਰਗਤੀ ਦਾ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 21 ਲੱਖ ਕਿਊਬਿਕ ਮੀਟਰ ਪਾਣੀ ਰੀਚਾਰਜ ਕੀਤਾ ਜਾ ਚੁੱਕਾ ਹੈ, ਜਿਸ ਨਾਲ ਕਈ ਇਲਾਕਿਆਂ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਹੋਇਆ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਸ਼ਲਾਘਾ ਕਰਦਿਆਂ ਕਹਿ ਕਿ ਉਨ੍ਹਾਂ ਦੇ ਲਗਾਤਾਰ ਯਤਨਾਂ ਸਦਕਾ ਬੰਜਰ ਅਤੇ ਖ਼ਰਾਬ ਹੋ ਚੁੱਕੀ ਜ਼ਮੀਨ ਨੂੰ ਇੱਕ ਹਰੇ-ਭਰੇ ਵਾਤਾਵਰਣ ਵਿੱਚ ਬਦਲ ਦਿੱਤਾ ਗਿਆ ਹੈ।ਮੁੱਖ ਮੰਤਰੀ ਇਸ ਤੋਂ ਪਹਿਲਾਂ ਵੀ ਦੋ ਵਾਰ ਇਸ ਸਾਲਾਨਾ ਬਰਸੀ ਸਮਾਗਮ ਵਿੱਚ ਸ਼ਾਮਲ ਹੋ ਚੁੱਕੇ ਹਨ। ਇਸ ਮੌਕੇ ਇੱਕ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਨਾਮਵਰ ਕਵੀਆਂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਕਵੀਆਂ ਨੇ ਆਪਣੀ ਸ਼ਾਇਰੀ ਰਾਹੀਂ ਦੱਸਿਆ ਕਿ ਕਿਵੇਂ ਸੰਤ ਅਵਤਾਰ ਸਿੰਘ ਜੀ ਨੇ ਇਸ ਖੇਤਰ ਨੂੰ ਰੂਹਾਨੀ ਤੌਰ ‘ਤੇ ਗੁਰਬਾਣੀ ਨਾਲ ਜੋੜਿਆ ਅਤੇ ਲੋਕਾਂ ਨੂੰ ਨਿਸ਼ਕਾਮ ਸੇਵਾ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਦੁਨੀਆ ਭਰ ਵਿੱਚ ਤੇਜ਼ੀ ਨਾਲ ਬਦਲ ਰਹੇ ਮੌਸਮ (ਕਲਾਈਮੇਟ ਚੇਂਜ) ‘ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਸਮਝਾਇਆ ਕਿ ਗਲੋਬਲ ਵਾਰਮਿੰਗ ਅਤੇ ‘ਐਲ ਨੀਨੋ’ (El Niño) ਵਰਗੇ ਪ੍ਰਭਾਵ ਹੁਣ ਸਾਫ਼ ਦਿਖਾਈ ਦੇ ਰਹੇ ਹਨ।

Share this content:

Post Comment