Loading Now

ਪੰਜਾਬ ਦੇ ਨੌਜਵਾਨਾਂ ਲਈ ਖ਼ੁਸ਼ਖ਼ਬਰੀ: PSPCL ’ਚ ਹੋਵੇਗੀ 450 ਕਲਰਕਾਂ ਦੀ ਭਰਤੀ : ਸੌਂਦ

ਪੰਜਾਬ ਦੇ ਨੌਜਵਾਨਾਂ ਲਈ ਖ਼ੁਸ਼ਖ਼ਬਰੀ: PSPCL ’ਚ ਹੋਵੇਗੀ 450 ਕਲਰਕਾਂ ਦੀ ਭਰਤੀ : ਸੌਂਦ

ਚੰਡੀਗੜ੍ਹ, 18 ਨਵੰਬਰ – ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਮਜ਼ਬੂਤ ਕਰਨ ਅਤੇ ਖਪਤਕਾਰ ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਕਲਰਕਾਂ ਦੀਆਂ 450 ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਭਰਤੀ ਲਈ ਲੋੜੀਂਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਭਰਤੀ ਪ੍ਰਕਿਰਿਆ ਨਿਰਧਾਰਤ ਨਿਯਮਾਂ ਅਨੁਸਾਰ ਨੇਪਰੇ ਚਾੜ੍ਹੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਵਰਕੌਮ ਰਾਹੀਂ ਵਿੱਤ ਵਰ੍ਹੇ 2026-27 ਦੌਰਾਨ ‘ਅਪ੍ਰੈਂਟਿਸਸ਼ਿਪ ਸਿਖਲਾਈ ਪ੍ਰੋਗਰਾਮ’ ਤਹਿਤ ‘ਲਾਈਨਮੈਨ ਟਰੇਡ’ ਵਿੱਚ 2500 ਅਪ੍ਰੈਂਟਿਸਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਹ ਪ੍ਰੋਗਰਾਮ ਉਮੀਦਵਾਰਾਂ ਨੂੰ ਬਿਜਲੀ ਖੇਤਰ ਵਿੱਚ ਉਦਯੋਗ-ਅਧਾਰਿਤ ਵਿਹਾਰਕ ਸਿਖਲਾਈ ਅਤੇ ਤਜਰਬਾ ਮੁਹੱਈਆ ਕਰਵਾਏਗਾ।

Share this content:

Post Comment