Loading Now

ਪੰਜਾਬ ਦੇ ਨੌਜਵਾਨਾਂ ਲਈ ਨਵੀਂ ਯੋਜਨਾ, ਸਰਕਾਰ ਸ਼ੁਰੂ ਕਰੇਗੀ ‘ਪੰਜਾਬ ਦਾ ਕਰੋੜਪਤੀ

ਪੰਜਾਬ ਦੇ ਨੌਜਵਾਨਾਂ ਲਈ ਨਵੀਂ ਯੋਜਨਾ, ਸਰਕਾਰ ਸ਼ੁਰੂ ਕਰੇਗੀ ‘ਪੰਜਾਬ ਦਾ ਕਰੋੜਪਤੀ

ਚੰਡੀਗੜ੍ਹ , 14 ਨਵੰਬਰ-  ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਲਈ ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ ਉੱਤੇ ‘ਪੰਜਾਬ ਦਾ ਕਰੋੜਪਤੀ’ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਮੁਕਾਬਲੇ ਦਾ ਐਲਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਪੰਜਾਬ ਦਾ ਕਰੋੜਪਤੀ ਮੁਕਾਬਲਿਆਂ ਵਿੱਚ 15 ਤੋਂ 30 ਸਾਲ ਤੱਕ ਦੇ ਨੌਜਵਾਨ ਹਿੱਸਾ ਲੈ ਸਕਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੇ ਆਧਾਰਿਤ ਸਵਾਲ ਪੁੱਛੇ ਜਾਣਗੇ। ਇਸ ਮੁਕਾਬਲੇ ਵਿੱਚ ਜੇਤੂ ਨੂੰ ਇਕ ਕਰੋੜ ਰੁਪਏ ਦਾ ਨਗਦ ਦੇ ਨਾਮ ਦਿੱਤਾ ਜਾਵੇਗਾ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਬਾਰੇ ਜਾਣੂ ਕਰਵਾਉਣ ਲਈ ਅਤੇ ਨੌਜਵਾਨਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਮੂਹਰੇ ਲਿਆਉਣ ਲਈ ਇਹ ਪਹਿਲ ਕਦਮੀ ਕੀਤੀ ਜਾ ਰਹੀ ਹੈ। ਪੰਜਾਬ ਦਾ ਕਰੋੜਪਤੀ ਵਿੱਚ ਸਭ ਕੁਝ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਅਧਾਰਿਤ ਹੋਵੇਗਾ ਇਸ ਵਿੱਚ ਜੇਤੂ ਨੂੰ ਇਕ ਕਰੋੜ ਰੁਪਏ ਤੱਕ ਦਾ ਨਗਦੀ ਨਾਮ ਸਰਕਾਰ ਵੱਲੋਂ ਦਿੱਤਾ ਜਾਵੇਗਾ।

Share this content:

Post Comment