Loading Now

ਪੰਜਾਬ ਦੇ ਸਕੂਲਾਂ ‘ਚ ਪ੍ਰਦਰਸ਼ਿਤ ਕੀਤੇ ਜਾਣਗੇ MiG-21 ਫਾਇਟਰ

ਪੰਜਾਬ ਦੇ ਸਕੂਲਾਂ ‘ਚ ਪ੍ਰਦਰਸ਼ਿਤ ਕੀਤੇ ਜਾਣਗੇ MiG-21 ਫਾਇਟਰ

ਚੰਡੀਗੜ੍ਹ, 1 ਨਵੰਬਰ – ਪੰਜਾਬ ਦੇ ਸਕੂਲਾਂ ‘ਚ MiG-21 ਫਾਇਟਰ ਪ੍ਰਦਰਸ਼ਿਤ ਕੀਤੇ ਜਾਣਗੇ ਤੇ ਦੱਸ ਦੇਈਏ ਕਿ ਇਸ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਏਅਰ ਚੀਫ ਨੂੰ ਚਿੱਠੀ ਲਿਖੀ ਗਈ ਹੈ ਜਿਸ ਵਿਚ ਇਸ ਪ੍ਰਦਰਸ਼ਨੀ ਨੂੰ ਲੈ ਕੇ ਮੰਗ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰਤੀ ਹਵਾਈ ਫੌਜ ਵੱਲੋਂ 5 ਸਕੂਲਾਂ ‘ਚ ਇਹ ਫਾਈਟਰ ਜੈੱਟ ਪ੍ਰਦਰਸ਼ਿਤ ਕੀਤੇ ਜਾਣਗੇ ਜਿਥੇ ਬੱਚਿਆਂ ਨੂੰ ਇਸ ਫਾਈਟਰ ਜੈੱਟ ਸਬੰਧੀ ਸਾਰੀ ਜਾਣਕਾਰੀ ਦਿੱਤੀ ਜਾਵੇਗੀ। ਇਨ੍ਹਾਂ ਵਿਚ ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਨੰਗਲ ਤੇ ਖਰੜ ਦੇ ਸਕੂਲ ਸ਼ਾਮਲ ਦੱਸੇ ਜਾ ਰਹੇ ਹਨ। ਬੱਚਿਆਂ ਨੂੰ ਇਨ੍ਹਾਂ ਫਾਈਟਰ ਜੈੱਟ ਪ੍ਰਤੀ ਜਾਣੂ ਕਰਾਉਣ ਲਈ ਤੇ ਫੌਜ ਦੇ ਹੌਸਲੇ ਪ੍ਰਤੀ ਜਾਣੂ ਕਰਾਉਣ ਲਈ ਸਿੱਖਿਆ ਮੰਤਰੀ ਵੱਲੋਂ ਇਹ ਖਾਸ ਉਪਰਾਲਾ ਕੀਤਾ ਗਿਆ ਹੈ। ਇਸ ਲਈ ਉਨ੍ਹਾਂ ਵੱਲੋਂ ਏਅਰਚੀਫ ਨੂੰ ਚਿੱਠੀ ਲਿਖੀ ਗਈ ਹੈ ਜਿਸ ਤਹਿਤ ਪੰਜਾਬ ਦੇ 5 ਜ਼ਿਲ੍ਹਿਆਂ ਦੇ ਸਕੂਲਾਂ ਵਿਚ ਫਾਈਟਰ ਜੈੱਟ-21 ਪ੍ਰਦਰਸ਼ਿਤ ਕੀਤੇ ਜਾਣਗੇ।

Share this content:

Post Comment