Loading Now

ਪੰਜਾਬ ਦੇ ਸਕੂਲਾਂ ਵਿੱਚ ਵਧਾਈਆਂ ਸਰਦੀਆਂ ਦੀਆਂ ਛੁੱਟੀਆਂ

ਪੰਜਾਬ ਦੇ ਸਕੂਲਾਂ ਵਿੱਚ ਵਧਾਈਆਂ ਸਰਦੀਆਂ ਦੀਆਂ ਛੁੱਟੀਆਂ

ਚੰਡੀਗੜ੍ਹ, 31 ਦਸੰਬਰ – ਜ਼ਿਕਰਯੋਗ ਹੈ ਕਿ ਪੰਜਾਬ ਦੇ ਸਕੂਲਾਂ ‘ਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਪਰ ਹੁਣ ਵਧ ਰਹੀ ਠੰਢ ਨੂੰ ਦੇਖਦੇ ਹੋਏ ਛੁੱਟੀਆਂ ਹੋਰ ਵਧਾ ਦਿੱਤੀਆਂ ਗਈਆਂ ਹਨ। ਪੰਜਾਬ ਵਿਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਇਸ ਕਾਰਨ ਮਾਪੇ, ਅਧਿਆਪਕ ਤੇ ਵਿਦਿਆਰਥੀ ਪ੍ਰੇਸ਼ਾਨੀ ਵਿਚ ਸਨ ਅਤੇ ਇਸੇ ਪ੍ਰੇਸ਼ਾਨੀ ਕਰ ਕੇ ਪੰਜਾਬ ਸਰਕਾਰ ਨੇ ਵੀ ਛੁੱਟੀਆਂ ਬਾਰੇ ਵੱਡਾ ਫ਼ੈਸਲਾ ਲੈ ਲਿਆ ਹੈ।

ਮੌਸਮ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫ਼ਾਨ ਦੇ ਚਲਦੇ ਸੂਬੇ ‘ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤਕ ਪਹੁੰਚ ਸਕਦੀ ਹੈ। ਪਹਾੜਾਂ ‘ਤੇ ਬਰਫ਼ਬਾਰੀ ਜਾਰੀ ਹੈ। ਜਿਸ ਕਾਰਨ ਵੀ ਪੰਜਾਬ ਅਤੇ ਚੰਡੀਗੜ੍ਹ ਵਿਚ ਠੰਢ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਤਾਪਮਾਨ ਵਿਚ ਗਿਰਾਵਟ ਵੀ ਦਰਜ ਕੀਤੀ ਜਾਵੇਗੀ।
ਮੌਸਮ ਵਿਭਾਗ ਦੇ ਮੁਤਾਬਕ 31 ਦਸੰਬਰ ਤੋਂ ਲੈਕੇ 2 ਜਨਵਰੀ ਤੱਕ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ‘ਚ ਬਾਰਿਸ਼ ਦੇਖਣ ਨੂੰ ਮਿਲ ਸਕਦੀ ਹੈ। 1 ਤੋਂ 6 ਜਨਵਰੀ ਦਰਮਿਆਨ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ। ਜਿਸ ਦਾ ਅਸਰ ਪੱਛਮੀ ਹਿਮਾਲੀਅਨ ਪਰਬਤ ਲੜੀ ‘ਤੇ ਦੇਖਣ ਨੂੰ ਮਿਲੇਗਾ। ਜਿਸ ਤੋਂ ਬਾਅਦ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ‘ਚ ਵੀ ਬਾਰਿਸ਼ ਹੋ ਸਕਦੀ ਹੈ।

Share this content:

Post Comment