ਪੰਜਾਬ ਭਾਜਪਾ ਨੂੰ ਵੱਡਾ ਝਟਕਾ, ਸਾਥੀਆਂ ਸਣੇ ‘ਆਪ’ ‘ਚ ਸ਼ਾਮਲ ਹੋਏ ਸੀਨੀਅਰ ਆਗੂ
ਚੰਡੀਗੜ੍ਹ, 3 ਜੁਲਾਈ – ਪੰਜਾਬ ਦੀ ਸਿਆਸਤ ਵਿੱਚ ਪਾਰਟੀ ਬਦਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਪਿੰਡ ਸਿੰਘਾਵਾਲੇ ਦੇ ਸਾਬਕਾ ਚੇਅਰਮੈਨ ਰਜਿੰਦਰਪਾਲ ਸਿੰਘ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਡਾ. ਅਮਨਦੀਪ ਕੌਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਾਂਝੀ ਕੀਤੀ। ਉਨ੍ਹਾਂ ਤਸਵੀਰਾਂ ਸਾਂਝੀਆਂ ਕਰਦਿਆਂ ਦੱਸਿਆ ਕਿ ਰਜਿੰਦਰਪਾਲ ਸਿੰਘ ਨੇ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਦੇ ਪਰਿਵਾਰ ਦਾ ਹਿੱਸਾ ਬਣਨ ਦਾ ਫ਼ੈਸਲਾ ਕੀਤਾ ਹੈ। ਡਾ. ਅਮਨਦੀਪ ਕੌਰ ਨੇ ਆਪਣੇ ਸੰਦੇਸ਼ ਵਿੱਚ ਰਜਿੰਦਰਪਾਲ ਸਿੰਘ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਨੇ ਉਮੀਦ ਜਤਾਈ ਕਿ ਰਜਿੰਦਰਪਾਲ ਸਿੰਘ ਲੋਕਾਂ ਦੀ ਸੇਵਾ ਅਤੇ ਪੰਜਾਬ ਦੀ ਤਰੱਕੀ ਲਈ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
Share this content:



Post Comment