Loading Now

ਪੰਜਾਬ ਯੂਨੀਵਰਸਿਟੀ ਵਿੱਚ ਭਾਜਪਾ ਅਤੇ ਆਰ ਐੱਸ ਐੱਸ ਦਾ ਵਿਰੋਧ ਕਰ ਰਹੇ ਵਿਦਿਆਰਥੀਆਂ ‘ਤੇ ਲਾਠੀਚਾਰਜ

ਪੰਜਾਬ ਯੂਨੀਵਰਸਿਟੀ ਵਿੱਚ ਭਾਜਪਾ ਅਤੇ ਆਰ ਐੱਸ ਐੱਸ ਦਾ ਵਿਰੋਧ ਕਰ ਰਹੇ ਵਿਦਿਆਰਥੀਆਂ ‘ਤੇ ਲਾਠੀਚਾਰਜ

lathicharge-206x300 ਪੰਜਾਬ ਯੂਨੀਵਰਸਿਟੀ ਵਿੱਚ ਭਾਜਪਾ ਅਤੇ ਆਰ ਐੱਸ ਐੱਸ ਦਾ ਵਿਰੋਧ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜ

ਚੰਡੀਗੜ੍ਹ  ਪੰਜਾਬ ਯੂਨੀਵਰਸਿਟੀ ਵਿੱਚ ਅੱਜ ਸੈਮੀਨਾਰ ਦੌਰਾਨ ਭਾਜਪਾ ਅਤੇ ਆਰ ਐੱਸ ਐੱਸ ਦੇ ਪ੍ਰਚਾਰਕਾਂ ਦਾ ਵਿਰੋਧ ਕਰ ਰਹੇ ਵਿਦਿਆਰਥੀ ਜਥੇਬੰਦੀਆਂ ਦੇ ਆਗੂਆਂ ਤੇ ਪੁਲੀਸ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਵਿਦਿਆਰਥੀਆਂ ’ਤੇ ਲਾਠੀਚਾਰਜ ਕੀਤਾ ਅਤੇ ਖਿੱਚ-ਧੂਹ ਕਰ ਕੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਵਿਦਿਆਰਥੀ ਜਥੇਬੰਦੀ ‘ਸੱਥ’ ਦੇ ਆਗੂ ਅਤੇ ਵਿਦਿਆਰਥੀ ਕੌਂਸਲ ਦੇ ਮੀਤ ਪ੍ਰਧਾਨ ਅਸ਼ਮੀਤ ਸਿੰਘ ਮੁਤਾਬਕ ਲਾਅ ਆਡੀਟੋਰੀਅਮ ਵਿੱਚ ‘ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਅਤੇ ਪੰਜ ਪਿਆਰੇ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਵਿੱਚ ਮੁੱਖ ਬੁਲਾਰੇ ਵਜੋਂ ਆਰ ਐੱਸ ਐੱਸ ਦੇ ਬਨਵੀਰ ਸਿੰਘ ਅਤੇ ਭਾਜਪਾ ਦੇ ਇਕਬਾਲ ਸਿੰਘ ਲਾਲਪੁਰਾ ਨੂੰ ਸੱਦਿਆ ਗਿਆ ਸੀ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਇਹ ਬੁਲਾਰੇ ਸਿੱਖ ਧਰਮ ਬਾਰੇ ਗਲਤ ਟਿੱਪਣੀਆਂ ਕਰਦੇ ਹਨ ਅਤੇ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਦੇ ਹਨ। ਇਸ ਸਬੰਧੀ ਦੋ ਦਿਨ ਪਹਿਲਾਂ ਡੀਨ ਵਿਦਿਆਰਥੀ ਭਲਾਈ ਨੂੰ ਵਿਰੋਧ ਪੱਤਰ ਵੀ ਦਿੱਤਾ ਗਿਆ ਸੀ, ਪਰ ਪ੍ਰਸ਼ਾਸਨ ਨੇ ਪ੍ਰੋਗਰਾਮ ਰੱਦ ਨਹੀਂ ਕੀਤਾ। ਸਮਾਗਮ ਵਿੱਚ ਵਾਈਸ ਚਾਂਸਲਰ ਪ੍ਰੋਫੈਸਰ ਰੇਨੂ ਵਿੱਗ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

Share this content:

Post Comment