Loading Now

ਪੰਜਾਬ ਰਾਜ ਸਭਾ ਮੈਂਬਰ ਸਤਨਾਮ ਸਿੰਘ ਮਾਣਕ ਨੂੰ ED ਨੇ ਭੇਜਿਆ ਸੰਮਨ

ਪੰਜਾਬ ਰਾਜ ਸਭਾ ਮੈਂਬਰ ਸਤਨਾਮ ਸਿੰਘ ਮਾਣਕ ਨੂੰ ED ਨੇ ਭੇਜਿਆ ਸੰਮਨ

ਨਵੀਂ ਦਿੱਲੀ, 20 ਨਵੰਬਰ – ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ ਸਤਨਾਮ ਸੰਧੂ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੁੱਛਗਿੱਛ ਲਈ ਸੰਮਨ ਭੇਜਿਆ ਹੈ। ਉਨ੍ਹਾਂ ਨੂੰ 25 ਨਵੰਬਰ ਨੂੰ ਦਿੱਲੀ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਮੁੱਢਲੀ ਜਾਣਕਾਰੀ ਦੇ ਅਨੁਸਾਰ, ਉਨ੍ਹਾਂ ਤੋਂ Vuenow ਗਰੁੱਪ ਦੇ ਫੰਡਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਈਡੀ ਸੂਤਰਾਂ ਦਾ ਕਹਿਣਾ ਹੈ ਕਿ ਸੰਧੂ ਨੂੰ ਇਸ ਗਰੁੱਪ ਦੀਆਂ ਕੰਪਨੀਆਂ ਤੋਂ ਕੁਝ ਫੰਡ ਮਿਲੇ ਸਨ, ਜੋ ਪੋਂਜ਼ੀ ਸਕੀਮ ਨੂੰ ਲੈ ਕੇ ਏਜੰਸੀ ਦੀ ਜਾਂਚ ਅਧੀਨ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਰਾਜ ਸਭਾ ਦੇ ਨਾਮਜ਼ਦ ਮੈਂਬਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਕੁਝ ਫੰਡਾਂ ਦੇ ਲੈਣ-ਦੇਣ ਦੇ ਮਾਮਲੇ ਵਿੱਚ ਪੁੱਛ-ਪੜਤਾਲ ਲਈ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ ਈਡੀ ਦੇ ਜਲੰਧਰ ਸਥਿਤ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ਵਿਊਨਾਓ ਗਰੁੱਪ ਦੀਆਂ ਕੰਪਨੀਆਂ ਤੋਂ ਫੰਡ ਮਿਲਣ ਦਾ ਮਾਮਲਾ

ਈਡੀ ਦੇ ਸੂਤਰਾਂ ਨੇ ਇਸ ਘਟਨਾਕ੍ਰਮ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸੰਧੂ ਨੂੰ ਕਥਿਤ ਤੌਰ ’ਤੇ ਵਿਊਨਾਓ ਗਰੁੱਪ ਦੀਆਂ ਕੰਪਨੀਆਂ ਤੋਂ ਕੁਝ ਫੰਡ ਮਿਲੇ ਸਨ। ਇਨ੍ਹਾਂ ਕੰਪਨੀਆਂ ਦੀ ਈਡੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਦੋਸ਼ ਹੈ ਕਿ ਗਰੁੱਪ ਨੇ ਪੌਂਜ਼ੀ ਸਕੀਮ ਚਲਾਈ ਸੀ, ਜਿਸ ਰਾਹੀਂ ਲੋਕਾਂ ਤੋਂ ਪੈਸਾ ਇਕੱਠਾ ਕੀਤਾ ਗਿਆ। ਸੂਤਰਾਂ ਮੁਤਾਬਕ ਸੰਧੂ ਨੂੰ ਇਨ੍ਹਾਂ ਲੈਣ-ਦੇਣ ਦੀ ਕਿਸਮ ਅਤੇ ਮਕਸਦ ਬਾਰੇ ਜਾਣਕਾਰੀ ਹਾਸਲ ਕਰਨ ਲਈ ਸੱਦਿਆ ਗਿਆ ਹੈ।

ਮਨੀ ਲਾਂਡਰਿੰਗ ਮਾਮਲੇ ’ਚ ਸਿੱਧੀ ਭੂਮਿਕਾ ਨਹੀਂ

ਈਡੀ ਦੇ ਸੂਤਰਾਂ ਨੇ ਸਪੱਸ਼ਟ ਕੀਤਾ ਕਿ ਸੰਧੂ ਨੂੰ ਮਨੀ ਲਾਂਡਰਿੰਗ ਦੇ ਕਿਸੇ ਮਾਮਲੇ ਵਿੱਚ ਸਿੱਧੀ ਭੂਮਿਕਾ ਹੋਣ ਕਾਰਨ ਸੰਮਨ ਨਹੀਂ ਕੀਤਾ ਗਿਆ। ਉਨ੍ਹਾਂ ਨੂੰ ਸਿਰਫ਼ ਫੰਡਾਂ ਦੇ ਲੈਣ-ਦੇਣ ਸਬੰਧੀ ਤੱਥਾਂ ਦੀ ਪੁਸ਼ਟੀ ਕਰਨ ਲਈ ਸੱਦਿਆ ਗਿਆ ਹੈ।

Share this content:

Post Comment