Loading Now

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਤਿੰਨ ਅਗਸਤ ਤੋਂ

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਤਿੰਨ ਅਗਸਤ ਤੋਂ

ਚੰਡੀਗੜ੍ਹ, 21 ਜੁਲਾਈ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਵਿੱਚ ਕਈ ਮਹੱਤਵਪੂਰਨ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਮਾਨਸੂਨ ਸੈਸ਼ਨ, ਰਾਸ਼ਨ ਕਾਰਡਾਂ ਅਤੇ ‘ਮੇਰੀ ਰਸੋਈ ਯੋਜਨਾ’ ਨਾਲ ਜੁੜੇ ਵੱਡੇ ਐਲਾਨ ਕੀਤੇ।
3 ਅਗਸਤ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ
ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ 10 ਅਗਸਤ ਤੱਕ ਚੱਲੇਗਾ। ਉਨ੍ਹਾਂ ਕਿਹਾ ਕਿ ਇਸ ਸੈਸ਼ਨ ਦੌਰਾਨ ਕਈ ਮਹੱਤਵਪੂਰਨ ਆਰਡੀਨੈਂਸ ਅਤੇ ਬਿੱਲ ਪੇਸ਼ ਕੀਤੇ ਜਾਣਗੇ। ਜੇਕਰ ਲੋੜ ਪਈ ਤਾਂ ਸੈਸ਼ਨ ਦੀ ਮਿਆਦ ਵੀ ਵਧਾਈ ਜਾ ਸਕਦੀ ਹੈ।

10 ਲੱਖ ਨਵੇਂ ਰਾਸ਼ਨ ਕਾਰਡ ਬਣਾਉਣ ਦਾ ਐਲਾਨ

ਹਰ ਪਰਿਵਾਰ ਤੱਕ ਭੋਜਨ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਯੋਗ ਲੋਕਾਂ ਦਾ ਅਜੇ ਤੱਕ ਰਾਸ਼ਨ ਕਾਰਡ ਨਹੀਂ ਬਣਿਆ, ਉਹ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਇਨ੍ਹਾਂ ਕਾਰਡਾਂ ਰਾਹੀਂ ਹਰ ਯੋਗ ਵਿਅਕਤੀ ਨੂੰ ਪ੍ਰਤੀ ਮਹੀਨਾ 5 ਕਿਲੋ ਕਣਕ ਮੁਹੱਈਆ ਕਰਵਾਈ ਜਾਵੇਗੀ।
‘ਮੇਰੀ ਰਸੋਈ ਯੋਜਨਾ’ ਦਾ ਹੋਵੇਗਾ ਹੋਰ ਵਿਸਥਾਰ
ਮੁੱਖ ਮੰਤਰੀ ਨੇ ਕਿਹਾ ਕਿ ‘ਮੇਰੀ ਰਸੋਈ ਯੋਜਨਾ’ ਤਹਿਤ ਸਰ੍ਹੋਂ ਦਾ ਤੇਲ, ਹਲਦੀ ਅਤੇ ਨਮਕ ਵੱਖਰੇ ਤੌਰ ‘ਤੇ ਦਿੱਤਾ ਜਾਣਾ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਸੂਬੇ ਦੇ 40 ਲੱਖ ਪਰਿਵਾਰਾਂ ਵਿੱਚੋਂ 32 ਲੱਖ ਪਰਿਵਾਰ ਇਸ ਯੋਜਨਾ ਨਾਲ ਜੋੜੇ ਜਾ ਚੁੱਕੇ ਹਨ, ਜਦਕਿ ਬਾਕੀ 8 ਲੱਖ ਪਰਿਵਾਰਾਂ ਨੂੰ ਵੀ ਇਸੇ ਮਹੀਨੇ ਯੋਜਨਾ ਵਿੱਚ ਸ਼ਾਮਲ ਕਰ ਲਿਆ ਜਾਵੇਗਾ।

Share this content:

Post Comment