ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਸ਼ੁਰੂ
ਆਨੰਦਪੁਰ ਸਾਹਿਬ, 24 ਨਵੰਬਰ – ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਆਨੰਦਪੁਰ ਸਾਹਿਬ ਵਿੱਚ ਸ਼ੁਰੂ ਹੋ ਗਿਆ ਹੈ। ਇਤਿਹਾਸ ਵਿੱਚ ਪਹਿਲੀ ਵਾਰ ਇਹ ਇਜਲਾਸ ਚੰਡੀਗੜ੍ਹ ਤੋਂ ਬਾਹਰ ਹੋ ਰਿਹਾ ਹੈ। ਇਜਲਾਸ ਦੀ ਸ਼ੁਰੂਆਤ ਵਿੱਚ ਮੰਤਰੀ ਹਰਜੋਤ ਬੈਂਸ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦੀ ਯਾਦ ਵਿੱਚ ਇੱਕ ਮਤਾ ਪੇਸ਼ ਕੀਤਾ। ਹੁਣ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਇਸ ਮੁੱਦੇ ‘ਤੇ ਬੋਲਣ ਦਾ ਮੌਕਾ ਮਿਲੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸੈਸ਼ਨ ਵਿੱਚ ਪਹੁੰਚੇ ਹਨ।
Share this content:



Post Comment