ਪੰਜਾਬ ਸਰਕਾਰ ਵੱਲੋਂ ਇੱਕ ਆਈ ਏ ਐਸ ਤੇ ਦੋ ਪੀ ਸੀ ਐੱਸ ਅਫ਼ਸਰਾਂ ਦੇ ਤਬਾਦਲੇ
ਚੰਡੀਗੜ੍ਹ- 14 ਅਕਤੂਬਰ ਪੰਜਾਬ ਸਰਕਾਰ ਵੱਲੋਂ ਅੱਜ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਇੱਕ ਆਈਏਐੱਸ ਅਤੇ ਦੋ ਪੀਸੀਐੱਸ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਸਬੰਧੀ ਹੁਕਮ ਮੁੱਖ ਸਕੱਤਰ ਵੱਲੋਂ ਜਾਰੀ ਕੀਤੇ ਗਏ ਹਨ।
ਹੁਕਮਾਂ ਅਨੁਸਾਰ ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਓਜਸਵੀ ਨੂੰ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਵਿੱਚ ਵਧੀਕ ਸਕੱਤਰ ਲਾਇਆ ਗਿਆ ਹੈ।
ਇਸੇ ਤਰ੍ਹਾਂ ਪੀਸੀਐੱਸ ਅਧਿਕਾਰੀ ਵਿਨੀਤ ਕੁਮਾਰ ਨੂੰ ਜਗਰਾਉਂ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਕੀਤਾ ਗਿਆ ਹੈ। ਉਹ ਲੁਧਿਆਣਾ ਅਰਬਨ ਵਾਟਰ ਐਂਡ ਵੇਸਟ ਵਾਟਰ ਮੈਨੇਜਮੈਂਟ ਲਿਮਟਿਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀ ਵਾਧੂ ਜ਼ਿੰਮੇਵਾਰੀ ਵੀ ਨਿਭਾਉਣਗੇ।
ਹੁਕਮਾਂ ਅਨੁਸਾਰ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਆਪਣੀਆਂ ਨਵੀਆਂ ਤਾਇਨਾਤੀਆਂ ’ਤੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।
ਪੰਜਾਬ ਸਰਕਾਰ ਨੇ 12 ਸਤੰਬਰ ਨੂੰ ਵੀ ਕੀਤੇ ਸਨ ਤਿੰਨ ਆਈਏਐੱਸ ਅਧਿਕਾਰੀਆਂ ਦੇ ਤਬਾਦਲੇ
ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ ਸਤੰਬਰ ਮਹੀਨੇ ਵਿੱਚ ਆਈਏਐੱਸ ਅਧਿਕਾਰੀਆਂ ਦੀਆਂ ਤਾਇਨਾਤੀਆਂ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਸਨ। 12 ਸਤੰਬਰ ਨੂੰ ਸਰਕਾਰ ਨੇ ਤਿੰਨ ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਸਨ। ਇਨ੍ਹਾਂ ਵਿੱਚ ਰਿਸ਼ੀ ਪਾਲ ਸਿੰਘ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਮੈਂਬਰ ਸਕੱਤਰ ਲਾਇਆ ਗਿਆ ਸੀ, ਜਦਕਿ ਅਭਿਜੀਤ ਕਪਲਿਸ਼ ਨੂੰ ਪੰਜਾਬ ਊਰਜਾ ਵਿਕਾਸ ਏਜੰਸੀ ਦਾ ਮੁੱਖ ਕਾਰਜਕਾਰੀ ਅਧਿਕਾਰੀ ਨਿਯੁਕਤ ਕੀਤਾ ਗਿਆ ਸੀ।
ਇਸ ਤੋਂ ਪਹਿਲਾਂ 11 ਅਗਸਤ ਨੂੰ ਸਰਕਾਰ ਨੇ ਚਾਰ ਆਈਏਐੱਸ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵਿੱਚ ਤਬਦੀਲੀ ਕੀਤੀ ਸੀ। 8 ਜੁਲਾਈ ਨੂੰ ਅੱਠ ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸਨ। ਇਸੇ ਤਰ੍ਹਾਂ 2 ਜੂਨ ਨੂੰ ਸੱਤ ਆਈਏਐੱਸ ਅਧਿਕਾਰੀਆਂ ਦੀਆਂ ਤਾਇਨਾਤੀਆਂ ਬਦਲੀਆਂ ਗਈਆਂ ਸਨ।
Share this content:


Post Comment