Loading Now

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 10 ਜੂਨ – ਸੀ—ਪਾਈਟ ਕੈਂਪ, ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਨੌਜਵਾਨ ਫੌਜ ਵਿੱਚ ਅਗਨੀਵੀਰ ਦੀ ਜੂਨ 2025 ਮਹੀਨੇ ਵਿੱਚ ਹੋਣ ਵਾਲੀ ਲਿਖਤੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨ, ਉਨ੍ਹਾਂ ਦਾ ਫਿਜ਼ੀਕਲ ਟੈਸਟ ਅਗਸਤ 2025 ਮਹੀਨੇ ਦੇ ਪਹਿਲੇ ਜਾਂ ਦੂਸਰੇ ਹਫ਼ਤੇ ਹੋਣ ਦੀ ਸੰਭਾਵਨਾ ਹੈ ।

ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਫਰੀਦਕੋਟ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਫਿਜੀਕਲ ਟੈਸਟ ਦੀ ਟ੍ਰੇਨਿੰਗ ਚੱਲ ਰਹੀ ਹੈ। ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜਿਲਕਾ, ਅਤੇ ਫਰੀਦਕੋਟ ਜ਼ਿਲ੍ਹਿਆਂ ਦੇ ਸਾਰੇ ਨੌਜਵਾਨਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜਿਨ੍ਹਾਂ ਨੇ ਲਿਖਤੀ ਪੇਪਰ ਜੂਨ 2025 ਮਹੀਨੇ ਵਿੱਚ ਦੇਣਾ ਹੈ, ਉਹ ਫਿ਼ਜੀਕਲ ਦੀ ਤਿਆਰੀ ਲਈ ਸਵੇਰੇ 0800 ਵਜ੍ਹੇ ਤੋਂ 1130 ਵਜ੍ਹੇ ਤੱਕ ( ਸੋਮਵਾਰ ਤੋਂ ਸ਼ੁੱਕਰਵਾਰ ਤੱਕ ) ਸੀ—ਪਾਈਟ ਕੈਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ । ਉਨ੍ਹਾਂ ਦੱਸਿਆ ਕਿ ਸਾਰੇ ਹੀ ਨੌਜਵਾਨਾਂ ਨੂੰ ਇਹ ਵੀ ਸੂਚਿਤ ਕੀਤਾ ਜਾਂਦਾ ਹੈ ਕਿ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਅਗਨੀਵੀਰ ਫੌਜ਼ ਦੀ ਭਰਤੀ ਸੀ—ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਹੋ ਰਹੀ ਹੈ ਇਸ ਦਾ ਲਾਭ ਉਠਾਉਣ ਲਈ ਸਾਰੇ ਹੀ ਨੌਜਵਾਨ ਜਲਦੀ ਤੋਂ ਜਲਦੀ ਸੀ—ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਦੀ ਕ੍ਰਿਪਾਲਤਾ ਕਰਨ ।

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਆਨ ਲਾਈਨ ਰਿਜਸਟਰੇਸ਼ਨ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ , ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਚਾਹਵਾਨ ਨੌਜਵਾਨ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ।

Share this content:

Post Comment