ਪੰਜਾਬ SC ਕਮਿਸ਼ਨ ਨੇ ਪ੍ਰਤਾਪ ਬਾਜਵਾ ਨੂੰ ਕੀਤਾ ਤਲਬ
10, ਫਰਵਰੀ – ਕੈਬਨਿਟ ਮੰਤਰੀ ਈਟੀਓ ਹਰਭਜਨ ਸਿੰਘ ਦੇ ਪਰਿਵਾਰਿਕ ਕਿੱਤੇ ਸਬੰਧੀ ਵਰਤੀ ਗਈ ਅਸੱਭਿਅਕ ਭਾਸ਼ਾ ਦੇ ਮਾਮਲੇ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਤਲਬ ਕੀਤਾ ਗਿਆ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਪਰਸਨ ਜਸਵੀਰ ਸਿੰਘ ਗੜ੍ਹੀ ਵੱਲੋਂ ਪ੍ਰਤਾਪ ਸਿੰਘ ਬਾਜਵਾ ਨੂੰ ਦੂਜੀ ਵਾਰ ਨੋਟਿਸ ਜਾਰੀ ਕਰਕੇ 11 ਫਰਵਰੀ ਨੂੰ ਦੁਪਹਿਰ 3 ਵਜੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਜਸਵੀਰ ਸਿੰਘ ਗੜ੍ਹੀ ਨੇ ਸਪਸ਼ਟ ਕੀਤਾ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦਾ ਅਪਮਾਨ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਮਿਸ਼ਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧ ਵਿੱਚ ਕਮਿਸ਼ਨ ਵੱਲੋਂ ਸਬੰਧਤ ਕੇਸ ਦੀ ਕਾਨੂੰਨੀ ਕਾਰਵਾਈ ਬਾਰੇ ਐਸਐਸਪੀ ਅੰਮ੍ਰਿਤਸਰ ਦਿਹਾਤੀ ਤੋਂ ਵੀ ਵਿਸਥਾਰਪੂਰਕ ਰਿਪੋਰਟ ਤਲਬ ਕੀਤੀ ਗਈ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਅਗਲੇ ਕਦਮ ਕਮਿਸ਼ਨ ਦੀ ਕਾਰਵਾਈ ਤੋਂ ਬਾਅਦ ਤੈਅ ਕੀਤੇ ਜਾਣਗੇ।
Share this content:



Post Comment