Loading Now

ਫ਼ਰੀਦਕੋਟ ਵਿੱਚ ਕੌਮੀ ਲੋਕ ਅਦਾਲਤ ਦਾ ਕੀਤਾ ਗਿਆ ਆਯੋਜਨ

ਫ਼ਰੀਦਕੋਟ ਵਿੱਚ ਕੌਮੀ ਲੋਕ ਅਦਾਲਤ ਦਾ ਕੀਤਾ ਗਿਆ ਆਯੋਜਨ

-ਲੋਕ ਅਦਾਲਤ ਵਿੱਚ 11000 ਤੋਂ ਵੱਧ ਕੇਸਾਂ ਦਾ ਹੋਇਆ ਨਿਪਟਾਰਾ
ਫਰੀਦਕੋਟ, 12 ਸਤੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਦਿੱਲੀ ਅਤੇ  ਜੱਜ  ਪੰਜਾਬ ਅਤੇ ਹਰਿਆਣਾ ਹਾਈਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਸੰਜੇ ਅਗਨੀਹੋਤਰੀ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ  ਦੀ ਅਗਵਾਈ ਵਿੱਚ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਉੱਚ ਪੱਧਰ ਤੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਤਹਿਤ ਜ਼ਿਲ੍ਹਾ ਫਰੀਦਕੋਟ ਦੀਆਂ ਅਦਾਲਤਾਂ ਵਿੱਚ 6 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਸਬ ਡਵੀਜਨ ਜੈਤੋ ਵਿਖੇ 1 ਬੈਂਚ ਬਣਾਇਆ ਗਿਆ।
ਇਸ ਲੋਕ ਅਦਾਲਤ ਵਿੱਚ 12955 ਕੇਸਾਂ ਵਿੱਚੋਂ 11252 ਕੇਸਾਂ ਦਾ ਨਿਪਟਾਰਾ ਕਰਕੇ 18,29,83,511/- ਰੁਪਏ ਦੇ ਅਵਾਰਡ ਪਾਸ ਕੀਤੇ ਗਏ ਅਤੇ ਇਸ ਵਿੱਚੋਂ ਪ੍ਰੀ ਲਿਟੀਗੇਸ਼ਨ ਸਟੇਜ਼ ਤੇ 11971 ਕੇਸਾਂ ਵਿੱਚੋਂ 10690 ਕੇਸਾਂ ਦਾ ਨਿਪਟਾਰਾ ਕਰਕੇ 1,45,71,908/-ਰੁਪਏ ਦੇ ਅਵਾਰਡ ਪਾਸ ਕੀਤੇ ਗਏ । ਇਸ ਲੋਕ ਅਦਾਲਤ ਵਿੱਚ ਵੱਖ ਵੱਖ ਤਰ੍ਹਾਂ ਦੇ ਕੇਸਾਂ ਦਾ ਜਿਵੇਂ ਕਿ ਦੀਵਾਨੀ ਕੇਸ, ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ, ਰਿਕਵਰੀ ਦੇ ਕੇਸ, ਟ੍ਰੈਫਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ ਅਤੇ ਪ੍ਰੀ ਲਿਟੀਗੇਟਿਵ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ। ਇਸ ਮੌਕੇ ਜੱਜ ਸਾਹਿਬ ਨੇ ਸੰਬੋਧਨ ਕਰਦਿਆਂ ਹੋਇਆ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੁੰਦੀ । ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ।
ਇਸ ਤੋਂ ਇਲਾਵਾ ਜੱਜ ਸਾਹਿਬ ਨੇ ਮਿਡੀਏਸ਼ਨ ਸੈਂਟਰ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਿਡੀਏਸ਼ਨ ਸੈਂਟਰ ਵਿਖੇ ਲੋਕ ਆਪਣੇ ਕੇਸਾਂ ਦੇ ਫੈਸਲੇ ਆਪਸੀ ਰਾਜੀਨਾਮੇ ਨਾਲ ਕਰਵਾ ਸਕਦੇ ਹਨ ਅਤੇ ਜੋ ਲੋਕ ਅਦਾਲਤ ਵਿੱਚ ਕੇਸ ਕਰਨ ਤੋਂ ਅਸਮਰਥ ਉਹ ਵੀ ਮਿਡੀਏਸ਼ਨ ਸੈਂਟਰ ਵਿੱਚ ਦਰਖਾਸਤ ਦੇ ਕੇ ਅਪਣੇ ਕੇਸ ਦੀ ਸੁਣਵਾਈ ਕਰਵਾ ਸਕਦੇ ਹਨ ਅਤੇ ਆਪਸੀ ਰਾਜ਼ੀਨਾਮੇ ਨਾਲ ਆਪਣੇ ਝਗੜੇ ਨੂੰ ਖਤਮ ਕਰ ਸਕਦੇ ਹਨ। ਮਿਡੀਏਸ਼ਨ ਵਿੱਚ ਫੈਸਲਾ ਹੋਏ ਕੇਸਾਂ ਵਿੱਚ ਧਿਰਾਂ ਦਾ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ । ਇਸ ਦੇ ਨਾਲ ਹੀ ਜੱਜ ਸਾਹਿਬ ਵੱਲੋਂ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ । ਅੰਤ ਵਿੱਚ ਜੱਜ ਸਾਹਿਬ ਨੇ ਲੋਕਾਂ ਨੂੰ ਸਬੰਧਨ ਕਰਦੇ ਹੋਏ ਕਿਹਾ ਕਿ’ਝਗੜੇ ਮੁਕਾਉ ਪਿਆਰ ਵਧਾਉ” ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਨਿਆਂ ਪਾਓ।

Share this content:

Post Comment