Loading Now

ਬਲਾਤਕਾਰ ਦਾ ਦੋਸ਼ੀ ਰਾਮ ਰਹੀਮ ਇੱਕ ਵਾਰ ਫਿਰ ਆਏਗਾ ਜੇਲ੍ਹ ਤੋਂ ਬਾਹਰ

ਬਲਾਤਕਾਰ ਦਾ ਦੋਸ਼ੀ ਰਾਮ ਰਹੀਮ ਇੱਕ ਵਾਰ ਫਿਰ ਆਏਗਾ ਜੇਲ੍ਹ ਤੋਂ ਬਾਹਰ

ਰੋਹਤਕ : ਬਲਾਤਕਾਰ ਅਤੇ ਕਤਲ ਦੇ ਦੋਸ਼ਾਂ ਹੇਠ ਹਰਿਆਣਾ ਦੀ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਸੌਦਾ ਸਾਧ ਨੂੰ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਵੇਗਾ। ਸੌਦਾ ਸਾਧ ਨੂੰ ਫਿਰ 21 ਦਿਨਾਂ ਦੀ ਪੈਰੋਲ ਮਿਲ ਗਈ ਹੈ। ਉਹ ਜ਼ਿਲ੍ਹਾ ਜੇਲ੍ਹ ਸੁਨਾਰੀਆ ਵਿੱਚ ਬੰਦ ਹੈ। ਇਹ 17ਵੀਂ ਵਾਰ ਹੈ, ਜਦੋਂ ਸੌਦਾ ਸਾਧ ਜੇਲ੍ਹ ਤੋਂ ਬਾਹਰ ਆਵੇਗਾ। ਇਸ ਤੋਂ ਪਹਿਲਾਂ ਉਹ 16 ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ।

ਪਹਿਲਾਂ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਬਰਨਾਵਾ ਆਸ਼ਰਮ ਵਿੱਚ ਰਿਹਾ ਸੀ। ਉਸ ਤੋਂ ਬਾਅਦ ਹੁਣ ਲਗਾਤਾਰ ਉਹ ਤੀਜੀ ਵਾਰ ਸਿਰਸਾ ਆਸ਼ਰਮ ਪਹੁੰਚੇਗਾ । ਜ਼ਿਕਰਯੋਗ ਹੈ ਕਿ ਸੌਦਾ ਸਾਧ ਨੂੰ ਸਾਧਵੀ ਯੌਨ ਸ਼ੋਸ਼ਣ ਦੇ ਮਾਮਲੇ ਵਿੱਚ 10-10 ਸਾਲ ਦੀ ਸਜ਼ਾ ਮਿਲੀ ਹੋਈ ਹੈ। ਪਹਿਲੀ ਸਜ਼ਾ 10 ਸਾਲ ਅਤੇ ਦੂਜੀ ਸਜ਼ਾ 10 ਸਾਲ। ਦੋਵੇਂ ਸਜ਼ਾਵਾਂ ਇਕੱਠੀਆਂ ਨਹੀਂ ਚੱਲਣਗੀਆਂ। ਸੀ.ਬੀ.ਆਈ ਕੋਰਟ ਦਾ ਹੁਕਮ ਸੀ ਕਿ 10 ਸਾਲ ਪੂਰੇ ਹੋਣ ਤੋਂ ਬਾਅਦ ਦੂਜੀ 10 ਸਾਲ ਦੀ ਸਜ਼ਾ ਸ਼ੁਰੂ ਹੋਵੇਗੀ। ਜਦਕਿ ਬੰਦੀ ਸਿੰਘਾਂ ਨੂੰ ਸਰਕਾਰ ਵੱਲੋਂ ਪੈਰੋਲ ਨਹੀਂ ਦਿੱਤੀ ਜਾ ਰਹੀ। ਭਾਈ ਜਗਤਾਰ ਸਿੰਘ ਹਵਾਰਾ ਦੇ ਮਾਤਾ ਬਹੁਤ ਬਿਮਾਰੀ ਹਨ ਪਰ ਫਿਰ ਵੀ ਸਮੇਂ ਦੀਆਂ ਸਰਕਾਰਾਂ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਹੀਂ ਦਿੱਤੀ ਜਾ ਰਹੀ।

Share this content:

Post Comment