ਬਾਬਾ ਫ਼ਰੀਦ ਆਗਮਨ-ਪੁਰਬ ਦੇ ਚੌਥੇ ਦਿਨ ਕਥਾ- ਵਾਚਕ ਅਤੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਕੀਤਾ ਨਿਹਾਲ
ਫਰੀਦਕੋਟ, 25 ਸਤੰਬਰ (ਗਿਆਨ ਸਿੰਘ ਏ.ਡੀ.ਪੀ ਨਿਊਜ਼) – ਬਾਬਾ ਫ਼ਰੀਦ ਜੀ ਦੇ ਆਗਮਨ-ਪੁਰਬ 2025 ਦੇ ਚੌਥੇ ਦਿਨ ਪ੍ਰਧਾਨ ਸ. ਸਿਮਰਜੀਤ ਸਿੰਘ ਸੇਖੋਂ ਅਤੇ ਧਾਰਮਿਕ ਅਤੇ ਵਿਦਿਅਕ ਸੰਸਥਾਵਾਂ ਫ਼ਰੀਦਕੋਟ ਦੇ ਸਮੂਹ ਮੈਂਬਰ ਸ. ਦੀਪਇੰਦਰ ਸਿੰਘ ਸੇਖੋ, ਡਾ. ਗੁਰਇੰਦਰ ਮੋਹਨ ਸਿੰਘ, ਸ. ਸੁਰਿੰਦਰ ਸਿੰਘ ਰੋਮਾਣਾ, ਸ. ਚਰਨਜੀਤ ਸਿੰਘ ਸੇਖੋ, ਸ. ਗੁਰਜਾਪ ਸਿੰਘ ਸੇਖੋ ਅਤੇ ਸ. ਨਰਿੰਦਰਪਾਲ ਸਿੰਘ ਬਰਾੜ ਦੀ ਦੇਖ-ਰੇਖ ਹੇਠ ਧਾਰਮਿਕ ਸਮਾਗਮ ਦੌਰਾਨ ਕਥਾ- ਵਾਚਕ ਅਤੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਨਿਹਾਲ ਕੀਤਾ ।

ਸ. ਸਿਮਰਜੀਤ ਸਿੰਘ ਸੇਖੋਂ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 22 ਸਤਬੰਰ ਨੂੰ ਸ਼ਾਮ ਦੇ ਸਮੇਂ ਗੁ ਗੋਦੜੀ ਸਾਹਿਬ ਵਿਖੇ ਰਾਗੀ ਜੱਥਾ ਭਾਈ ਜੋਧਵੀਰ ਸਿੰਘ ਜੀ, ਹਜ਼ੂਰੀ ਰਾਗੀ, ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਭਾਈ ਗੁਰਦੇਵ ਸਿੰਘ ਕੁਹਾੜਕਾ, ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਨੇ ਆਪਣੇ ਰੂਹਾਨੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਸ਼੍ਰੀਮਤੀ ਡਾ. ਪ੍ਰਗਿਆ ਜੈਨ, ਐੱਸ. ਐੱਸ. ਪੀ., ਫਰੀਦਕੋਟ ਨੇ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ ਤੇ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਕਮੇਟੀ ਵੱਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਕਮੇਟੀ ਵੱਲੋਂ ਸਿੰਘ ਸਹਿਬਾਨਾਂ ਨੂੰ ਸਿਰਪਾਉ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
Share this content:


Post Comment