ਬਿਕਰਮ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ
ਚੰਡੀਗੜ੍ਹ, 2 ਫਰਵਰੀ – ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸ, ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਗ੍ਰਿਫਤਾਰ ਕੀਤਾ ਸੀ। ਜ਼ਿਕਰਯੋਗ ਹੈ ਕਿ ਦਸੰਬਰ 2025 ਵਿਚ ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ ਸੀ। ਮਜੀਠੀਆ 25 ਜੂਨ ਤੋਂ ਨਾਭਾ ਜੇਲ੍ਹ ਵਿਚ ਬੰਦ ਹਨ।
ਕਾਰਵਾਈ ਦੌਰਾਨ ਅਦਾਲਤ ਨੇ ਨੋਟ ਕੀਤਾ ਕਿ ਪਟੀਸ਼ਨਕਰਤਾ ਨੂੰ 2022 ਵਿਚ ਪਹਿਲਾਂ ਹੀ ਐਨਡੀਪੀਐਸ ਮਾਮਲੇ ਵਿਚ ਜ਼ਮਾਨਤ ਦਿੱਤੀ ਜਾ ਚੁੱਕੀ ਸੀ ਅਤੇ ਉਸ ਹੁਕਮ ਵਿਰੁੱਧ ਪੰਜਾਬ ਸਰਕਾਰ ਵਲੋਂ ਦਾਇਰ ਅਪੀਲ 2025 ਵਿਚ ਖਾਰਜ ਕਰ ਦਿੱਤੀ ਗਈ ਸੀ। ਇਸ ਨੇ ਅੱਗੇ ਕਿਹਾ ਕਿ ਪੁਲਿਸ ਨੇ ਆਪਣੀ ਰਿਪੋਰਟ ਦਾਇਰ ਕੀਤੀ ਹੈ ਅਤੇ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ 2006 ਅਤੇ 2017 ਦੇ ਵਿਚਕਾਰ ਦਾ ਹੈ, ਹਾਲਾਂਕਿ ਐਫ.ਆਈ.ਆਰ. ਸਿਰਫ 2025 ਵਿਚ ਦਰਜ ਕੀਤੀ ਗਈ ਸੀ।
Share this content:


Post Comment