Loading Now

ਬਿਨਾ ਕਿਸੇ ਕਾਰਨ ਭਾਰਤੀ ਵਿਦਿਆਰਥੀ ਦਾ F-1 ਵੀਜ਼ਾ ਰੱਦ

ਬਿਨਾ ਕਿਸੇ ਕਾਰਨ ਭਾਰਤੀ ਵਿਦਿਆਰਥੀ ਦਾ F-1 ਵੀਜ਼ਾ ਰੱਦ

ਵਾਸ਼ਿੰਗਟਨ, 24 ਜੂਨ – ਅਮਰੀਕਾ ਵਿੱਚ ਪੜ੍ਹ ਰਹੇ ਇੱਕ ਭਾਰਤੀ ਵਿਦਿਆਰਥੀ ਨੂੰ ਹਾਲ ਹੀ ਵਿੱਚ ਇੱਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਜਿਸ ਕਾਰਨ ਉਸਨੂੰ ਅਮਰੀਕਾ ਵਿੱਚ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਉਸਦਾ ਐਫ-1 ਵੀਜ਼ਾ ਵੀ ਰੱਦ ਕਰ ਦਿੱਤਾ ਗਿਆ। ਦੱਸ ਦਈਏ ਕਿ ਭਾਰਤੀ ਵਿਦਿਆਰਥੀ ਨੇ ਸੋਸ਼ਲ ਮੀਡੀਆ ‘ਤੇ ਇੱਕ ਤਜਰਬਾ ਸਾਂਝਾ ਕੀਤਾ, ਜਿਸ ਵਿੱਚ ਉਸਨੇ ਦੱਸਿਆ ਕਿ ਸੰਯੁਕਤ ਰਾਜ ਅਮਰੀਕਾ ਦੀ ਯਾਤਰਾ ਦੌਰਾਨ, ਉਸਨੂੰ ਐਮਸਟਰਡਮ ਵਿੱਚ ਪਤਾ ਲੱਗਾ ਕਿ ਉਸਦਾ ਐਫ-1  ਵੀਜ਼ਾ ਰੱਦ ਕਰ ਦਿੱਤਾ ਗਿਆ ਹੈ। ਵਿਦਿਆਰਥੀ ਨੇ ਦੱਸਿਆ ਕਿ ਇਸ ਨਾਲ ਉਸਨੂੰ ਐਮਸਟਰਡਮ ਤੋਂ ਭਾਰਤ ਵਾਪਸ ਆਉਣ ਲਈ ਮਜਬੂਰ ਹੋਣਾ ਪਿਆ।

Share this content:

Post Comment