Loading Now

ਬਿਮਾਰ ਮਾਂ ਨੂੰ ਮਿਲਣ ਲਈ ਹਲੇ ਤੱਕ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਹੀਂ ਦਿੱਤੀ:ਕੁਲਦੀਪ ਸਿੰਘ ਗੜਗੱਜ

ਬਿਮਾਰ ਮਾਂ ਨੂੰ ਮਿਲਣ ਲਈ ਹਲੇ ਤੱਕ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਹੀਂ ਦਿੱਤੀ:ਕੁਲਦੀਪ ਸਿੰਘ ਗੜਗੱਜ

ਲੁਧਿਆਣਾ, 2 ਸਤੰਬਰ – ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ, ਜਦਕਿ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਮਾਂ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਰਕਾਰਾਂ ਵੱਲੋਂ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬੇ ਸਮੇਂ ਤੋਂ ਆਵਾਜ਼ ਉਠਾਈ ਜਾ ਰਹੀ ਹੈ ਅਤੇ ਉਮੀਦ ਹੈ ਕਿ ਬੰਦੀ ਸਿੰਘਾਂ ਨੂੰ ਜਲਦ ਤੋਂ ਜਲਦ ਰਿਹਾਅ ਕੀਤਾ ਜਾਵੇਗਾ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਇਨਸਾਫ਼ਪੂਰਨ ਫੈਸਲਾ ਲੈਂਦਿਆਂ ਉਨ੍ਹਾਂ ਦੀ ਰਿਹਾਈ ਦਾ ਰਾਹ ਸਾਫ਼ ਕੀਤਾ ਜਾਵੇ। ਉਥੇ ਜੀ ਜਥੇਦਾਰ ਨੇ ਧੀਆਂ ਨੂੰ ਅਪੀਲ ਕੀਤੀ ਹੈ ਕਿ ਤੁਸੀਂ ਪੜ੍ਹ ਲਿਖ ਇੱਥੇ ਹੀ ਨੌਕਰੀਆਂ ਹਾਸਲ ਕਰਨੀਆਂ ਹਨ।

Share this content:

Post Comment