ਬੈਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਲਈ ਵੱਡੀ ਖ਼ਬਰ
ਚੰਡੀਗੜ੍ਹ, 4 ਮਾਰਚ – ਬੈਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥਿਆਂ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਗ੍ਰਹਿ ਮੰਤਰਾਲੇ ਵੱਲੋਂ ਕੁੱਲ 3 ਹਜ਼ਾਰ ਸਿੱਖ ਯਾਤਰੀਆਂ ਦੇ ਜਥੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਗੁਰਦੁਆਰਾ ਕਮੇਟੀ ਯਾਤਰਾ ‘ਚ ਸ਼ਾਮਲ ਹੋਣ ਵਾਲੀ ਸੰਗਤ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਵਿੱਚ ਵੀਜ਼ਾ ਪ੍ਰਕਿਰਿਆ ਲਈ ਭੇਜ ਸਕੇਗੀ।
ਇਹ ਫੈਸਲਾ ਬੈਸਾਖੀ ਸਮਾਗਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ, ਤਾਂ ਜੋ ਸੰਗਤ ਸਮੇਂ ਸਿਰ ਆਪਣੀ ਧਾਰਮਿਕ ਯਾਤਰਾ ਕਰ ਸਕੇ। ਜਿਕਰਯੋਗ ਹੈ ਕਿ ਓਪਰੇਸ਼ਨ ਸਿੰਦੂਰ ਅਤੇ ਸਤਬਜੋਤ ਕੌਰ ਮਾਮਲੇ ਤੋਂ ਬਾਅਦ ਯਾਤਰਾ ਨਾਲ ਸੰਬੰਧਿਤ ਨਿਯਮ ਕਾਫ਼ੀ ਸਖ਼ਤ ਕਰ ਦਿੱਤੇ ਗਏ ਸਨ। ਇਸ ਕਾਰਨ ਮਨਜ਼ੂਰੀ ਪ੍ਰਕਿਰਿਆ ‘ਤੇ ਵੀ ਖਾਸ ਧਿਆਨ ਦਿੱਤਾ ਜਾ ਰਿਹਾ ਸੀ।
Share this content:



Post Comment