ਬ੍ਰਿਟੇਨ ਤੋਂ ਕੱਢੇ ਜਾਣਗੇ 5,000 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀ
31, ਜੁਲਾਈ – ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਐਂਡੀ ਬਰਨਹੈਮ ਅਹੁਦਾ ਸੰਭਾਲਦੇ ਹੀ ਐਕਸ਼ਨ ਵਿਚ ਹਨ। ਬ੍ਰਿਟੇਨ ਦੇ ਹਿਰਾਸਤੀ ਕੇਂਦਰਾਂ ਵਿਚ ਇਸ ਸਮੇਂ ਰਹਿ ਰਹੇ ਲਗਭਗ 5,000 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਜਲਦੀ ਹੀ ਵਾਪਸ ਭੇਜਿਆ ਜਾਵੇਗ। ਇਸ ਲਈ ਲੋੜੀਂਦੀਆਂ ਕਾਰਵਾਈਆਂ ਪਹਿਲਾਂ ਹੀ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ। ਮਾਰਚ ਤੱਕ, ਬ੍ਰਿਟੇਨ ਭਰ ਦੇ ਹਿਰਾਸਤੀ ਕੇਂਦਰਾਂ ਵਿੱਚ 23,000 ਲੋਕ ਮੌਜੂਦ ਸਨ, ਜਿਨ੍ਹਾਂ ਵਿੱਚੋਂ ਸਭ ਤੋਂ ਵੱਡੀ ਗਿਣਤੀ ਬ੍ਰਾਜ਼ੀਲ, ਭਾਰਤ ਅਤੇ ਅਲਬਾਨੀਆ ਦੇ ਲੋਕਾਂ ਦੀ ਸੀ। ਇਨ੍ਹਾਂ ਹਿਰਾਸਤੀ ਕੇਂਦਰਾਂ ਵਿੱਚ ਰੱਖੇ ਗਏ ਗੈਰ-ਕਾਨੂੰਨੀ ਪ੍ਰਵਾਸੀਆਂ ਵਿੱਚੋਂ 22% ਭਾਰਤੀ ਹਨ।
ਯੂਕੇ ਵਿੱਚ ਵੀਜ਼ਾ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਲਗਭਗ 20,000 ਭਾਰਤੀਆਂ ਦੀ ਵੀ ਜਾਂਚ ਚੱਲ ਰਹੀ ਹੈ। ਇਨ੍ਹਾਂ ਵਿੱਚੋਂ ਵੱਡੀ ਗਿਣਤੀ ਲੋਕ ਸੈਲਾਨੀ ਜਾਂ ਵਿਦਿਆਰਥੀ ਵੀਜ਼ੇ ‘ਤੇ ਉੱਥੇ ਪਹੁੰਚੇ ਸਨ। ਯੂਕੇ ਵਿੱਚ ਸੱਤ ਪ੍ਰਮੁੱਖ ਨਜ਼ਰਬੰਦੀ ਕੇਂਦਰ ਹਨ, ਜਿਨ੍ਹਾਂ ਵਿੱਚ ਗੈਟਵਿਕ ਅਤੇ ਹੀਥਰੋ ਹਵਾਈ ਅੱਡਿਆਂ ਦੇ ਨਾਲ-ਨਾਲ ਡੰਗਾਵੈਲ ਅਤੇ ਡਰਵੈਂਟਸਾਈਡ (ਡਰਨਹੈਮ) ਵਿਖੇ ਸਥਿਤ ਕੇਂਦਰ ਸਭ ਤੋਂ ਅਹਿਮ ਹਨ। ਇਨ੍ਹਾਂ ਨਜ਼ਰਬੰਦੀ ਕੇਂਦਰਾਂ ਤੋਂ ਵਾਪਸ ਭੇਜੇ ਜਾਣ ਵਾਲੇ ਭਾਰਤੀਆਂ ਦੀ ਅੰਤਿਮ ਸੂਚੀ ਤਿਆਰ ਕਰ ਲਈ ਗਈ ਹੈ। ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਵੀਰਵਾਰ ਨੂੰ ਸੰਸਦ ਨੂੰ ਦੱਸਿਆ ਕਿ ਮਾਰਚ 2026 ਤੱਕ ਅਮਰੀਕਾ ਤੋਂ 414 ਭਾਰਤੀਆਂ ਨੂੰ ਵਾਪਸ ਭੇਜਿਆ ਗਿਆ ਸੀ। ਇ
Share this content:



Post Comment