Loading Now

ਬੰਬ ਧਮਾਕਿਆਂ ਰੋਕਣ ’ਚ ਫੇਲ੍ਹ ਮਾਨ ਸਰਕਾਰ – ਅਸ਼ਵਨੀ ਸ਼ਰਮਾ

ਬੰਬ ਧਮਾਕਿਆਂ ਰੋਕਣ ’ਚ ਫੇਲ੍ਹ ਮਾਨ ਸਰਕਾਰ – ਅਸ਼ਵਨੀ ਸ਼ਰਮਾ

ਚੰਡੀਗੜ੍ਹ, 6 ਮਈ – ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨੇ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ, ਉਸ ਨੂੰ ਅਸਤੀਫ਼ਾ ਦੇ ਕੇ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਇਸਦੀ ਸੁਰੱਖਿਆ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ, ਪਰ ਮਾਨ ਸਰਕਾਰ ਹਰ ਮੋਰਚੇ ’ਤੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ।
ਉਨ੍ਹਾਂ ਕਿਹਾ ਕਿ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਭਾਜਪਾ ’ਤੇ ਚਿੱਕੜ ਸੁੱਟਣਾ ਘਟੀਆ ਅਤੇ ਗੈਰ-ਜ਼ਿੰਮੇਵਾਰਾਨਾ ਰਾਜਨੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਦੀ ਜਨਤਾ ਗੋਲੀਆਂ, ਬੰਬ ਧਮਾਕਿਆਂ, ਕਤਲਾਂ ਅਤੇ ਨਿੱਤ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਦਾ ਸੰਤਾਪ ਭੋਗ ਰਹੀ ਹੈ, ਜੋ ਆਮ ਆਦਮੀ ਪਾਰਟੀ ਸਰਕਾਰ ਦੀ ਨਿਕੰਮੀ ਕਾਨੂੰਨ-ਵਿਵਸਥਾ ਦੀ ਸਿੱਧੀ ਨਿਸ਼ਾਨੀ ਹੈ। ਅਸ਼ਵਨੀ ਸ਼ਰਮਾ ਨੇ ਦੁਹਰਾਇਆ ਕਿ ਭਾਜਪਾ ਲਈ ਪੰਜਾਬ ਦੀ ਅਮਨ-ਸ਼ਾਂਤੀ, ਸੁਰੱਖਿਆ ਅਤੇ ਭਾਈਚਾਰਕ ਸਾਂਝ ਸਭ ਤੋਂ ਪਹਿਲਾਂ ਹੈ।

Share this content:

Post Comment