Loading Now

ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ਨੂੰ ਲੈ ਕੇ ਉਮਰ ਸੀਮਾ ਹੋਣੀ ਚਾਹੀਦੀ ਤੈਅ – ਅਮਨ ਅਰੋੜਾ

ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ਨੂੰ ਲੈ ਕੇ ਉਮਰ ਸੀਮਾ ਹੋਣੀ ਚਾਹੀਦੀ ਤੈਅ – ਅਮਨ ਅਰੋੜਾ

ਚੰਡੀਗੜ੍ਹ, 11 ਮਾਰਚ – ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਪੰਜਵਾਂ ਦਿਨ ਹੈ। ਇਸ ਦੌਰਾਨ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਜਿੱਥੇ ਸੋਸ਼ਲ ਮੀਡੀਆ ਦੇ ਫਾਇਦੇ ਹਨ, ਉੱਥੇ ਇਸ ਦੇ ਨੁਕਸਾਨ ਵੀ ਹਨ। ਆਸਟ੍ਰੇਲੀਆ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਦੋ ਭਾਰਤੀ ਰਾਜਾਂ ਨੇ ਵੀ ਇਸ ਦਿਸ਼ਾ ਵਿੱਚ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ਨੂੰ ਲੈ ਕੇ ਉਮਰ ਸੀਮਾ ਤੈਅ ਹੋਣੀ ਚਾਹੀਦੀ ਹੈ। ਸੋਸ਼ਲ ਮੀਡੀਆ ਬੈਨ ਕਰਨ ਨਾਲ ਕੰਮ ਨਹੀਂ ਚੱਲਣਾ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ।

ਕੁੱਝ ਚਿੰਤਾਵਾਂ ਸਾਡੇ ਧਿਆਨ ਵਿੱਚ ਆਈਆਂ ਹਨ ਅਤੇ ਇਨ੍ਹਾਂ ਮੁੱਦਿਆਂ ‘ਤੇ ਕੰਮ ਸ਼ੁਰੂ ਕੀਤਾ ਗਿਆ ਹੈ। ਇਹ ਸਥਿਤੀ ਉਦੋਂ ਪੈਦਾ ਹੁੰਦੀ ਹੈ ਜਦੋਂ ਬੱਚੇ ਖੇਡ ਦੇ ਮੈਦਾਨ ਵਿੱਚ ਖੇਡਣ ਲਈ ਬਾਹਰ ਨਹੀਂ ਜਾਂਦੇ। ਸਰਕਾਰ 31,000 ਖੇਡ ਦੇ ਮੈਦਾਨ ਬਣਾ ਰਹੀ ਹੈ। ਉਨ੍ਹਾਂ ਸਾਰਿਆਂ ਤੋਂ ਸੁਝਾਅ ਮੰਗੇ ਤਾਂ ਜੋ ਇਸ ਮੁੱਦੇ ‘ਤੇ ਇੱਕ ਚੰਗੀ ਨੀਤੀ ਬਣਾਈ ਜਾ ਸਕੇ। ਇਹ ਪ੍ਰਸਤਾਵ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਉਠਾਇਆ। ਉਨ੍ਹਾਂ ਕਿਹਾ ਕਿ ਇਹ ਇੱਕ ਮਹੱਤਵਪੂਰਨ ਵਿਸ਼ਾ ਹੈ ਅਤੇ ਇਸ ‘ਤੇ ਸਦਨ ਵਿੱਚ ਬਹਿਸ ਹੋਣੀ ਚਾਹੀਦੀ ਹੈ। ਕੈਬਨਿਟ ਮੰਤਰੀ ਅਰੋੜਾ ਨੇ ਇਸ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਇਹ ਇੱਕ ਮਹੱਤਵਪੂਰਨ ਮੁੱਦਾ ਹੈ।

Share this content:

Post Comment