ਭਲਕੇ ਇਸ ਜ਼ਿਲੇ ਮਾਘੀ ਦੀ ਸਰਕਾਰੀ ਛੁੱਟੀ ਘੋਸ਼ਿਤ
ਸ੍ਰੀਮੁਕਤਸਰ ਸਾਹਿਬ, 13 ਜਨਵਰੀ – ਮੇਲਾ ਮਾਘੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਭਿਜੀਤ ਕਪਲਿਸ਼ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 14 ਜਨਵਰੀ 2026 ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਅਦਾਰੇ, ਬੋਰਡ, ਕਾਰਪੋਰੇਸ਼ਨ ਅਤੇ ਬੈਂਕ ਬੰਦ ਰਹਿਣਗੇ। ਪ੍ਰਸ਼ਾਸਨ ਵੱਲੋਂ ਇਹ ਫ਼ੈਸਲਾ ਮੇਲਾ ਮਾਘੀ ਦੌਰਾਨ ਲੋਕਾਂ ਦੀ ਸਹੂਲਤ ਅਤੇ ਧਾਰਮਿਕ ਆਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।
Share this content:



Post Comment