ਭਲਕੇ ਹੋਵੇਗੀ ਮੁੱਖ ਮੰਤਰੀ ਪੰਜਾਬ ਦੀ ਪਾਵਰਕਾਮ ਦੇ ਸੀਐਚਬੀ ਕਾਮਿਆਂ ਨਾਲ ਮੀਟਿੰਗ
ਚੰਡੀਗੜ੍ਹ, 11 ਜੁਲਾਈ – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੀ ਪ੍ਰਧਾਨਗੀ ਹੇਠ ਮਿਤੀ 12 ਜੁਲਾਈ ਨੂੰ ਪਾਵਰਕਾਮ ਦੇ ਸੀਐਚਬੀ ਕਾਮਿਆਂ ਮੀਟਿੰਗ ਕੀਤੀ ਜਾਵੇਗੀ। ਇਸ ਸਬੰਧੀ ਮੈਨੇਜਰ ਪੰਜਾਬ ਸਟੇਟ ਪਾਵਰਕਾਰਪੋਰੇਸ਼ਨ ਲਿਮਟਿਡ,ਪਟਿਆਲਾ ਵਲੋਂ ਪਾਵਰਕਾਮ ਦੇ ਸੀਐਚਬੀ ਕਾਮਿਆਂ ਨਾਲ ਹੋਣ ਵਾਲੀ ਮੀਟਿੰਗ ਲਈ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੂੰ ਸੂਚਿਤ ਕੀਤਾ ਗਿਆ ਹੈ। ਜੱਥੇਬੰਦੀ ਦੀਆਂ ਮੰਗਾਂ ਤੇ ਵਿਚਾਰ ਕਰਨ ਲਈ ਮੁੱਖ ਮੰਤਰੀ ਪੰਜਾਬ ਜੀ ਦੀ ਪ੍ਰਧਾਨਗੀ ਹੇਠ ਇਹ ਮੀਟਿੰਗ ਅੱਜ 10 ਜੁਲਾਈ ਨੂੰ ਦੁਪਹਿਰ 12:30 ਵਜੇ ਹੋਣ ਸੀ ਜੋ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਹੋਣ ਕਾਰਨ ਇਹ ਮੀਟਿੰਗ ਹੁਣ ਮਿਤੀ 12 ਜੁਲਾਈ ਨੂੰ ਦੁਪਹਿਰ 12:30 ਵਜੇ ਮੁੱਖ ਮੰਤਰੀ ਰਿਹਾਇਸ਼ ਕੋਠੀ ਨੰ: 45 ਸੈਕਟਰ 02, ਚੰਡੀਗੜ੍ਹ ਵਿਖੇ ਹੋਵੇਗੀ ।
Share this content:



Post Comment