Loading Now

ਭਾਖੜਾ ਨਹਿਰ ਦਾ ਪੁਲ ਡਿੱਗਣ ਮਗਰੋਂ ਹਰਭਜਨ ਸਿੰਘ ਈਟੀਓ ਨੇ ਗਡਕਰੀ ਨੂੰ ਲਿਖਿਆ ਪੱਤਰ

ਭਾਖੜਾ ਨਹਿਰ ਦਾ ਪੁਲ ਡਿੱਗਣ ਮਗਰੋਂ ਹਰਭਜਨ ਸਿੰਘ ਈਟੀਓ ਨੇ ਗਡਕਰੀ ਨੂੰ ਲਿਖਿਆ ਪੱਤਰ

ਚੰਡੀਗੜ੍ਹ , 20 ਨਵੰਬਰ-  ਪਟਿਆਲਾ-ਸੰਗਰੂਰ-ਬਠਿੰਡਾ ਕੌਮੀ ਮਾਰਗ ’ਤੇ ਭਾਖੜਾ ਨਹਿਰ ਉੱਪਰ ਬਣਿਆ ਸਟੀਲ ਪੁਲ ਡਿੱਗਣ ਮਗਰੋਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੂਬੇ ਦੇ ਸਾਰੇ ਕੌਮੀ ਮਾਰਗਾਂ ’ਤੇ ਬਣੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਸਬੰਧੀ ਕੇਂਦਰੀ ਸੜਕ ਆਵਾਜਾਈ ਤੇ ਕੌਮੀ ਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖ ਕੇ ਪੁਲਾਂ ਦੀ ਨਿਯਮਤ ਜਾਂਚ, ਸਮੇਂ ਸਿਰ ਮੁਰੰਮਤ ਅਤੇ ਰੱਖ-ਰਖਾਅ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।

19 ਨਵੰਬਰ ਨੂੰ ਐੱਨਐੱਚ-07 ’ਤੇ ਭਾਖੜਾ ਨਹਿਰ ਦਾ ਸਟੀਲ ਪੁਲ ਡਿੱਗਣ ਦੀ ਘਟਨਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕੌਮੀ ਮਾਰਗਾਂ ’ਤੇ ਸੁਰੱਖਿਅਤ ਤੇ ਨਿਰਵਿਘਨ ਆਵਾਜਾਈ ਲਈ ਪੁਲਾਂ ਦੀ ਮਜ਼ਬੂਤੀ ਬੇਹੱਦ ਅਹਿਮ ਹੈ। ਅਜਿਹੀਆਂ ਘਟਨਾਵਾਂ ਰੋਕਣ ਲਈ ਪੁਲਾਂ ਦਾ ਸਮੇਂ-ਸਮੇਂ ’ਤੇ ਸੰਰਚਨਾਤਮਕ ਮੁਲਾਂਕਣ ਅਤੇ ਰੱਖ-ਰਖਾਅ ਜ਼ਰੂਰੀ ਹੈ।

ਪੱਤਰ ਵਿੱਚ ਉਨ੍ਹਾਂ ਨੇ ਖ਼ਾਸ ਤੌਰ ’ਤੇ ਪੁਰਾਣੇ ਪੁਲਾਂ, ਉਨ੍ਹਾਂ ਦੀ ਭਾਰ ਸਹਿਣ ਸਮਰੱਥਾ, ਸੰਰਚਨਾਤਮਕ ਕਮਜ਼ੋਰੀਆਂ ਅਤੇ ਭਾਰੀ ਵਾਹਨਾਂ ਦੀ ਆਵਾਜਾਈ ਵਾਲੇ ਪੁਲਾਂ ਦੀ ਜਾਂਚ ’ਤੇ ਜ਼ੋਰ ਦਿੱਤਾ ਹੈ। ਆਡਿਟ ਦੌਰਾਨ ਸਾਹਮਣੇ ਆਉਣ ਵਾਲੀਆਂ ਕਮੀਆਂ ਦੇ ਆਧਾਰ ’ਤੇ ਪੁਲਾਂ ਦੀ ਮਜ਼ਬੂਤੀ, ਮੁਰੰਮਤ ਅਤੇ ਹੋਰ ਸੁਧਾਰ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਮੰਗ ਵੀ ਕੀਤੀ ਹੈ।

ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਅਤੇ ਨਿਰਵਿਘਨ ਸੜਕੀ ਸੰਪਰਕ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਉਮੀਦ ਜਤਾਈ ਕਿ ਕੇਂਦਰੀ ਮੰਤਰੀ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰਨਗੇ।

Share this content:

Post Comment