Loading Now

ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਸਿਆਸੀ ਡਰਾਮਾ: ਪੰਨੂ

ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਸਿਆਸੀ ਡਰਾਮਾ: ਪੰਨੂ

ਚੰਡੀਗੜ੍ਹ, 18 ਸਤੰਬਰ – ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਸਿਆਸੀ ਡਰਾਮਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 2007 ਤੋਂ 2017 ਦਰਮਿਆਨ ਪੰਜਾਬ ਵਿੱਚ ਭਾਜਪਾ ਦੇ ਸੱਤਾ ’ਚ ਭਾਈਵਾਲ ਹੁੰਦਿਆਂ ‘ਚਿੱਟਾ’ ਵਧਿਆ ਸੀ। ਪੰਨੂ ਨੇ ਸਵਾਲ ਕੀਤਾ ਕਿ ਭਾਜਪਾ ਉਦੋਂ ਕੋਈ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਵਿੱਚ ਕਿਉਂ ਅਸਫ਼ਲ ਰਹੀ, ਜਦੋਂ ਜਾਂਚ ਵਿੱਚ ਨਾਮ ਸਾਹਮਣੇ ਆ ਰਹੇ ਸਨ? ਭਾਜਪਾ ਹੁਣ ਆਪਣੇ ਗੁਆਂਢੀ ਰਾਜ ਹਰਿਆਣਾ ਸਮੇਤ ਨਸ਼ਾ ਪ੍ਰਭਾਵਿਤ ਰਾਜਾਂ ’ਤੇ ਚੁੱਪ ਰਹਿ ਕੇ ਚੋਣਵੇਂ ਤੌਰ ’ਤੇ ਪੰਜਾਬ ਨੂੰ ਹੀ ਕਿਉਂ ਨਿਸ਼ਾਨਾ ਬਣਾ ਰਹੀ ਹੈ? ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਹੱਦੀ ਖੇਤਰ ਬੀ ਐੱਸ ਐੱਫ ਅਧੀਨ ਆਉਂਦੇ ਹਨ। ਇਸ ਲਈ ਭਾਜਪਾ ਨੂੰ ਪੰਜਾਬ ਨੂੰ ਬਦਨਾਮ ਕਰਨ ਦੀ ਥਾਂ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਪੰਜਾਬ ’ਚ ਨਸ਼ਿਆਂ ਦੇ ਦਾਖਲੇ ਨੂੰ ਰੋਕਣ ਲਈ ਕੀ ਕਰ ਰਹੀ ਹੈ? ਪੰਨੂ ਨੇ ਕਿਹਾ ਕਿ ਭਗਵਾ ਪਾਰਟੀ ਵੱਲੋਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ੇ ਬਾਰੇ ਚੁੱਪ ਰਹਿ ਕੇ ਪੰਜਾਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਭਾਜਪਾ ਆਪਣਾ ਸਿਆਸੀ ਬਿਰਤਾਂਤ ਸਿਰਫ਼ ਪੰਜਾਬ ’ਤੇ ਹੀ ਕੇਂਦਰਿਤ ਕਰ ਰਹੀ ਹੈ, ਜਦੋਂ ਕਿ ‘ਆਪ’ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸਖਤੀ ਨਾਲ ਕੰਮ ਕੀਤਾ ਜਾ ਰਿਹਾ।

Share this content:

Post Comment