Loading Now

ਭਾਜਪਾ ਨੇ ਐਲਾਨੇ 11 ਉਮੀਦਵਾਰ

ਭਾਜਪਾ ਨੇ ਐਲਾਨੇ 11 ਉਮੀਦਵਾਰ

ਅੰਮ੍ਰਿਤਸਰ, 5 ਜੂਨ – ਅੰਮ੍ਰਿਤਸਰ ਵਿੱਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵੱਲੋਂ ਭਾਜਪਾ ਦੇ ਰਾਸ਼ਟਰੀ ਮਹਾਂਮੰਤਰੀ ਤਰੁਣ ਚੁੱਘ ਦੇ ਰਾਜ ਸਭਾ ਉਮੀਦਵਾਰ ਚੁਣੇ ਜਾਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦਈਏ ਕਿ ਤਰੁਣ ਚੁੱਘ ਨੂੰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਮੀਦਵਾਰ ਚੁਣਿਆ ਗਿਆ। ਇਸ ਮੌਕੇ ਭਾਜਪਾ ਆਗੂ ਸਰਬਜੀਤ ਸਿੰਘ ਸ਼ੈਂਟੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਰੁਣ ਚੁੱਘ ਉਹ ਆਗੂ ਹਨ ਜਿਨ੍ਹਾਂ ਨੇ ਆਪਣਾ ਸਿਆਸੀ ਸਫ਼ਰ ਇੱਕ ਆਮ ਵਰਕਰ ਵਜੋਂ ਸ਼ੁਰੂ ਕੀਤਾ ਅਤੇ ਆਪਣੀ ਮਿਹਨਤ, ਸਮਰਪਣ ਅਤੇ ਸੰਗਠਨ ਪ੍ਰਤੀ ਵਫ਼ਾਦਾਰੀ ਦੇ ਬਲਬੂਤੇ ਉਹ ਰਾਜ ਸਭਾ ਉਮੀਦਵਾਰ ਬਣੇ ਹਨ।

ਉਨ੍ਹਾਂ ਕਿਹਾ ਕਿ ਤਰੁਣ ਚੁੱਘ ਹਮੇਸ਼ਾ ਜ਼ਮੀਨੀ ਪੱਧਰ ਨਾਲ ਜੁੜੇ ਰਹੇ ਹਨ ਅਤੇ ਪਾਰਟੀ ਵਰਕਰਾਂ ਵਿੱਚ ਉਨ੍ਹਾਂ ਦੀ ਵਿਸ਼ੇਸ਼ ਪਛਾਣ ਹੈ। ਇਹੀ ਕਾਰਨ ਹੈ ਕਿ ਜਿਵੇਂ ਹੀ ਉਨ੍ਹਾਂ ਦੇ ਰਾਜ ਸਭਾ ਉਮੀਦਵਾਰ ਚੁਣੇ ਜਾਣ ਦੀ ਖ਼ਬਰ ਸਾਹਮਣੇ ਆਈ, ਵੱਡੀ ਗਿਣਤੀ ਵਿੱਚ ਵਰਕਰ ਆਪਣੇ ਆਪ ਇਕੱਠੇ ਹੋ ਗਏ। ਕਿਸੇ ਨੂੰ ਕੋਈ ਖਾਸ ਸੱਦਾ ਜਾਂ ਸੂਚਨਾ ਨਹੀਂ ਦਿੱਤੀ ਗਈ ਸੀ, ਫਿਰ ਵੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਜੋ ਉਨ੍ਹਾਂ ਪ੍ਰਤੀ ਲੋਕਾਂ ਦੇ ਪਿਆਰ ਅਤੇ ਸਤਿਕਾਰ ਨੂੰ ਦਰਸਾਉਂਦਾ ਹੈ। ਸਰਬਜੀਤ ਸਿੰਘ ਸ਼ੈਂਟੀ ਨੇ ਕਿਹਾ ਕਿ ਤਰੁਣ ਚੁੱਘ ਨੇ ਹਮੇਸ਼ਾ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਸਮਾਜ ਸੇਵਾ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਉਹ ਪੂਰੀ ਤਨਦੇਹੀ ਨਾਲ ਦੇਸ਼, ਪੰਜਾਬ ਅਤੇ ਅੰਮ੍ਰਿਤਸਰ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਤਰੁਣ ਚੁੱਘ ਦਾ ਸਿਆਸੀ ਜੀਵਨ ਭਾਜਪਾ ਦੇ ਹਰੇਕ ਵਰਕਰ ਲਈ ਪ੍ਰੇਰਣਾ ਦਾ ਸਰੋਤ ਹੈ।

ਇਸ ਦੌਰਾਨ ਭਾਜਪਾ ਆਗੂ ਚੰਦਰ ਸ਼ੇਖਰ ਸ਼ਰਮਾ ਨੇ ਵੀ ਆਪਣੀ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਤੋਂ ਲੈ ਕੇ ਵੱਖ-ਵੱਖ ਰਾਜਾਂ ਤੱਕ ਭਾਜਪਾ ਵਰਕਰ ਅਤੇ ਸਮਰਥਕ ਇਸ ਪ੍ਰਾਪਤੀ ਦਾ ਜਸ਼ਨ ਮਨਾ ਰਹੇ ਹਨ। ਤਰੁਣ ਚੁੱਘ ਦੀ ਪਛਾਣ ਇੱਕ ਅਜਿਹੇ ਆਗੂ ਵਜੋਂ ਹੈ ਜੋ ਹਰ ਵਰਗ ਦੇ ਲੋਕਾਂ ਨਾਲ ਜੁੜੇ ਹੋਏ ਹਨ ਅਤੇ ਹਮੇਸ਼ਾ ਵਰਕਰਾਂ ਦੇ ਨਾਲ ਖੜ੍ਹੇ ਰਹਿੰਦੇ ਹਨ। ਭਾਜਪਾ ਆਗੂਆਂ ਨੇ ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਇੱਕ ਸਮਰਪਿਤ ਅਤੇ ਤਜਰਬੇਕਾਰ ਵਰਕਰ ਨੂੰ ਰਾਜ ਸਭਾ ਲਈ ਉਮੀਦਵਾਰ ਚੁਣ ਕੇ ਉਸ ਦੀਆਂ ਸੇਵਾਵਾਂ ਦਾ ਸਨਮਾਨ ਕੀਤਾ ਹੈ।

Share this content:

Post Comment