ਭਾਰਤ-ਪਾਕਿਸਤਾਨ ਵਿਚਾਲੇ ਹੋਵੇਗਾ ਅੰਡਰ-19 ਏਸ਼ੀਆ ਕੱਪ ਦਾ ਫਾਈਨਲ ਮੁਕਾਬਲਾ
ਮਸਕਟ, 13 ਨਵੰਬਰ – ਭਾਰਤੀ ਅੰਡਰ-19 ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-19 ਏਸ਼ੀਆ ਕੱਪ ਦੇ ਫ਼ਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। 14 ਨਵੰਬਰ ਨੂੰ ਖ਼ਿਤਾਬੀ ਮੁਕਾਬਲੇ ਵਿੱਚ ਭਾਰਤ ਦਾ ਸਾਹਮਣਾ ਪਾਕਿਸਤਾਨ ਨਾਲ ਹੋਵੇਗਾ। ਵੀਰਵਾਰ ਨੂੰ ਓਮਾਨ ਦੇ ਮਸਕਟ ਵਿੱਚ ਖੇਡੇ ਗਏ ਸੈਮੀਫਾਈਨਲ ਮੈਚ ਵਿੱਚ ਭਾਰਤ ਨੇ ਅਫ਼ਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾ ਦਿੱਤਾ। ਜਦੋਂ ਕਿ ਦੂਜੇ ਸੈਮੀਫਾਈਨਲ ਵਿੱਚ ਪਾਕਿਸਤਾਨ ਨੇ ਬੰਗਲਾਦੇਸ਼ ਨੂੰ 9 ਵਿਕਟਾਂ ਨਾਲ ਮਾਤ ਦਿੱਤੀ।
ਅਫ਼ਗਾਨਿਸਤਾਨ ਨੇ ਦਿੱਤਾ ਸੀ 228 ਦੌੜਾਂ ਦਾ ਟੀਚਾ
ਪਹਿਲਾਂ ਬੱਲੇਬਾਜ਼ੀ ਕਰਦਿਆਂ ਅਫ਼ਗਾਨਿਸਤਾਨ ਦੀ ਟੀਮ ਨੇ 50 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ‘ਤੇ 227 ਦੌੜਾਂ ਬਣਾਈਆਂ ਅਤੇ ਭਾਰਤ ਨੂੰ 228 ਦੌੜਾਂ ਦਾ ਟੀਚਾ ਦਿੱਤਾ। ਅਫ਼ਗਾਨਿਸਤਾਨ ਵੱਲੋਂ ਨੁਮਾਨ ਸਾਲਾਰਜਈ ਅਤੇ ਸ਼ਾਹ ਫ਼ੈਸਲ ਰਹੀਮੀ ਨੇ 51-51 ਦੌੜਾਂ ਦੀਆਂ ਪਾਰੀਆਂ ਖੇਡੀਆਂ। ਭਾਰਤ ਵੱਲੋਂ ਗੇਂਦਬਾਜ਼ੀ ਕਰਦਿਆਂ ਈਸ਼ਾਨ ਸੂਦ ਸਭ ਤੋਂ ਸਫ਼ਲ ਗੇਂਦਬਾਜ਼ ਰਹੇ, ਜਿਨ੍ਹਾਂ ਨੇ 9 ਓਵਰਾਂ ਵਿੱਚ 43 ਦੌੜਾਂ ਦੇ ਕੇ 3 ਵਿਕਟਾਂ ਹਾਸਲ ਕੀਤੀਆਂ। ਇਸ ਤੋਂ ਇਲਾਵਾ ਆਰੀਅਨ ਸਾਵਸਾਨੀ ਨੇ 2 ਵਿਕਟਾਂ, ਅਤੇ ਕਾਵਿਆ ਪਟੇਲ, ਯਸ਼ਵਰਧਨ ਚੌਹਾਨ ਤੇ ਅਰਜੁਨ ਰਾਜਪੂਤ ਨੇ 1-1 ਵਿਕਟ ਪ੍ਰਾਪਤ ਕੀਤੀ।
ਭਾਰਤ ਨੇ ਆਸਾਨੀ ਨਾਲ ਹਾਸਲ ਕੀਤਾ ਟੀਚਾ
ਜਵਾਬ ਵਿੱਚ ਭਾਰਤੀ ਟੀਮ ਨੇ 36.5 ਓਵਰਾਂ ਵਿੱਚ ਸਿਰਫ਼ 2 ਵਿਕਟਾਂ ਗੁਆ ਕੇ ਹੀ ਟੀਚਾ ਹਾਸਲ ਕਰ ਲਿਆ। ਭਾਰਤ ਲਈ ਆਰਿਆਵੀਰ ਸਹਿਵਾਗ ਨੇ 57 ਗੇਂਦਾਂ ‘ਤੇ 51 ਦੌੜਾਂ ਬਣਾਈਆਂ। ਕਪਤਾਨ ਲਕਸ਼ਿਆ ਰਾਏਚੰਦਾਨੀ ਨੇ 93 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ।
Share this content:



Post Comment