ਭਾਰਤ ਵਿੱਚ 13 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ’ਤੇ ਲੱਗੇਗੀ ਪਾਬੰਦੀ
ਨਵੀਂ ਦਿੱਲੀ, 6 ਮਾਰਚ – ਵਿਦੇਸ਼ਾਂ ਵਿੱਚ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਲਗਾਈਆਂ ਜਾ ਰਹੀਆਂ ਪਾਬੰਦੀਆਂ ਤੋਂ ਬਾਅਦ ਹੁਣ ਭਾਰਤ ਵਿੱਚ ਵੀ ਇਸ ਦਿਸ਼ਾ ਵੱਲ ਵੱਡੇ ਕਦਮ ਚੁੱਕੇ ਜਾਣੇ ਸ਼ੁਰੂ ਹੋ ਗਏ ਹਨ। ਭਾਰਤ ਦੇ ਸੂਬੇ ਆਂਧਰਾ ਪ੍ਰਦੇਸ਼ ਦੀ ਸਰਕਾਰ ਨੇ ਇਸ ਸਬੰਧੀ ਇੱਕ ਅਹਿਮ ਪਹਿਲਕਦਮੀ ਕੀਤੀ ਹੈ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਅਗਲੇ 90 ਦਿਨਾਂ ਦੇ ਅੰਦਰ 13 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਮੁਕੰਮਲ ਪਾਬੰਦੀ ਲਗਾਈ ਜਾਵੇਗੀ।
ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਬੱਚਿਆਂ ਦੇ ਮਾਨਸਿਕ ਸਿਹਤ ਅਤੇ ਸੁਰੱਖਿਆ ਨੂੰ ਲੈ ਕੇ ਗੰਭੀਰ ਹੈ ਅਤੇ ਇਸ ਗੱਲ ‘ਤੇ ਵੀ ਸਰਗਰਮੀ ਨਾਲ ਬਹਿਸ ਕੀਤੀ ਜਾ ਰਹੀ ਹੈ ਕਿ ਕੀ ਇਸ ਪਾਬੰਦੀ ਦਾ ਘੇਰਾ ਵਧਾ ਕੇ 13 ਤੋਂ 16 ਸਾਲ ਦੀ ਉਮਰ ਦੇ ਬੱਚਿਆਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਜਾਵੇ। ਨਾਇਡੂ ਨੇ ਭਰੋਸਾ ਦਿਵਾਇਆ ਕਿ “ਅਸੀਂ ਇਹ ਯਕੀਨੀ ਬਣਾਵਾਂਗੇ ਕਿ 90 ਦਿਨਾਂ ਦੇ ਅੰਦਰ 13 ਸਾਲ ਤੋਂ ਘੱਟ ਉਮਰ ਦੇ ਬੱਚੇ ਸੋਸ਼ਲ ਮੀਡੀਆ ਦੀ ਵਰਤੋਂ ਨਾ ਕਰ ਸਕਣ।” ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ 13 ਤੋਂ 16 ਸਾਲ ਦੇ ਕਿਸ਼ੋਰਾਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਗਾਉਣ ਬਾਰੇ ਅੰਤਿਮ ਫੈਸਲਾ ਸਰਕਾਰ ਜਲਦੀ ਹੀ ਵਿਚਾਰ-ਵਟਾਂਦਰੇ ਤੋਂ ਬਾਅਦ ਲਵੇਗੀ।
Share this content:


Post Comment