Loading Now

ਮਜੀਠੀਆ ਵੱਲੋਂ ਬਟਾਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਨੂੰ ਮੁਅੱਤਲ ਕਰਨ ਦੀ ਮੰਗ

ਮਜੀਠੀਆ ਵੱਲੋਂ ਬਟਾਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਨੂੰ ਮੁਅੱਤਲ ਕਰਨ ਦੀ ਮੰਗ

ਅੰਮ੍ਰਿਤਸਰ, 26 ਫਰਵਰੀ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਬਟਾਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਮਾਣਿਕ ਮਹਿਤਾ ਨੂੰ ਤੁਰੰਤ ਮੁਅੱਤਲ ਕਰਨ ਦੀ ਮੰਗ ਕੀਤੀ ਹੈ, ਜਿਨ੍ਹਾਂ ’ਤੇ ਆਪਣੇ ਪ੍ਰੀ-ਵੈਡਿੰਗ ਸ਼ੂਟ ਲਈ ਪੰਜਾਬ ਪੁਲੀਸ ਦੇ ਜਵਾਨਾਂ ਦੀ ਵਰਤੋਂ ਕਰਨ ਦੇ ਦੋਸ਼ ਲੱਗੇ ਹਨ। ਮਜੀਠੀਆ ਨੇ ਕਿਹਾ ਕਿ ਇਸ ਸ਼ੂਟਿੰਗ ਵਿੱਚ ਹਿੱਸਾ ਲੈਣ ਵਾਲੇ ਪੁਲੀਸ ਮੁਲਾਜ਼ਮਾਂ ਨੂੰ ਵੀ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ ਅਤੇ ਡੀਜੀਪੀ ਗੌਰਵ ਯਾਦਵ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਪੁਲੀਸ ਨੂੰ ਅਜਿਹੀਆਂ ਹਰਕਤਾਂ ਦੀ ਇਜਾਜ਼ਤ ਕਿਉਂ ਦਿੱਤੀ ਗਈ। ਅਕਾਲੀ ਆਗੂ ਨੇ ਕਿਹਾ ਕਿ ਇਹ ਬਹੁਤ ਹੈਰਾਨੀਜਨਕ ਹੈ ਕਿ ਜਿੱਥੇ ਸਰਹੱਦਾਂ ’ਤੇ ਦੇਸ਼ ਵਿਰੋਧੀ ਅਨਸਰ ਪੁਲੀਸ ਜਵਾਨਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਉੱਥੇ ‘ਆਪ’ ਆਗੂਆਂ ਦੇ ਫਿਲਮੀ ਸ਼ੂਟਾਂ ਵਿੱਚ ਪੁਲੀਸ ਵਾਲਿਆਂ ਨੂੰ ‘ਐਕਸਟਰਾ’ ਵਜੋਂ ਵਰਤਿਆ ਜਾ ਰਿਹਾ ਹੈ।

ਉਨ੍ਹਾਂ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਮਾੜੀ ਹਾਲਤ ਅਤੇ ਪਿਛਲੇ ਦਿਨੀਂ ਹੋਏ ਪੁਲੀਸ ਮੁਲਾਜ਼ਮਾਂ ਦੇ ਕਤਲ ਦੇ ਮਾਮਲੇ ਵਿੱਚ ਸੁਸਤ ਜਾਂਚ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਪੰਜਾਬੀਆਂ ਦਾ ਮਨੋਬਲ ਡਿੱਗ ਰਿਹਾ ਹੈ ਅਤੇ ਲੋਕਾਂ ਨੂੰ ਲੱਗ ਰਿਹਾ ਹੈ ਕਿ ਹੁਣ ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ।

Share this content:

Post Comment