ਮਸ਼ਹੂਰ ਗਾਇਕ ਰਾਜਵੀਰ ਜਵੰਦਾ ਦਾ ਹੋਇਆ ਭਿਆਨਕ ਐਕਸੀਡੈਂਟ, ਹਾਲਤ ਨਾਜ਼ੁਕ
ਮੋਹਾਲੀ, 27 ਸਤੰਬਰ – ਪੰਜਾਬ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬੀ ਗਾਇਕ ਮੋਟਰਸਾਈਕਲ ’ਤੇ ਟਰੈਵਲ ਕਰਦੇ ਹੋਏ ਬੱਦੀ ਤੋਂ ਸ਼ਿਮਲਾ ਵੱਲ ਨੂੰ ਜਾ ਰਹੇ ਸੀ ਕਿ ਰਸਤੇ ’ਚ ਉਹ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ। ਦੱਸ ਦਈਏ ਕਿ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਗੰਭੀਰ ਹਾਲਤ ’ਚ ਮੁਹਾਲੀ ਦੇ ਫੋਰਟਿਸ ’ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਹ ਭਿਆਨਕ ਹਾਦਸਾ ਸਵੇਰੇ ਤਕਰੀਬਨ 7.30 ਵਜੇ ਵਾਪਰਿਆ ਸੀ। ਅਵਾਰਾ ਪਸ਼ੂਆਂ ਦੇ ਸਾਹਮਣੇ ਆਉਣਾ ਹਾਦਸੇ ਦਾ ਕਾਰਨ ਦੱਸਿਆ ਜਾ ਰਿਹਾ ਹੈ। ਹਾਲਾਂਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਰਾਜਵੀਰ ਜਵੰਦਾ ਦੇ ਸਿਰ ’ਤੇ ਗੰਭੀਰ ਸੱਟ ਲੱਗੀ ਹੈ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਿਕ ਗਾਇਕ ਦੇ ਹਾਦਸੇ ਦੀ ਜਾਣਕਾਰੀ ਮਿਲਣ ਮਗਰੋਂ ਗਾਇਕ ਕੁਲਵਿੰਦਰ ਬਿੱਲਾ ਅਤੇ ਸੂਫੀ ਗਾਇਕ ਕੰਵਰ ਗਰੇਵਾਲ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਪਹੁੰਚ ਗਏ ਹਨ।
Share this content:


Post Comment