Loading Now

ਮਹਿਲਾ ਬਾਈਕਰ ਨੂੰ ਟੱਕਰ ਮਾਰਨ ਵਾਲਾ ਮੁਲਜ਼ਮ ਕਾਰ ਚਾਲਕ ਰਾਜਸਥਾਨ ਤੋਂ ਗ੍ਰਿਫ਼ਤਾਰ

ਮਹਿਲਾ ਬਾਈਕਰ ਨੂੰ ਟੱਕਰ ਮਾਰਨ ਵਾਲਾ ਮੁਲਜ਼ਮ ਕਾਰ ਚਾਲਕ ਰਾਜਸਥਾਨ ਤੋਂ ਗ੍ਰਿਫ਼ਤਾਰ

ਗੁਰੂਗ੍ਰਾਮ, 15 ਸਤੰਬਰ – ਹਰਿਆਣਾ ਦੇ ਗੁਰੂਗ੍ਰਾਮ ਦੇ ਗੋਲਫ਼ ਕੋਰਸ ਰੋਡ ‘ਤੇ ਐਤਵਾਰ ਨੂੰ ਇੱਕ ਮਹਿਲਾ ਬਾਈਕਰ ਨੂੰ ਕਾਰ ਨਾਲ ਟੱਕਰ ਮਾਰਨ ਦੇ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਮੁਲਜ਼ਮ ਕਲਿਆਣ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਬਾਈਕਰ ਸੀਆ ਦੇ ਬਿਆਨਾਂ ਦੇ ਅਧਾਰ ‘ਤੇ ਪੁਲਿਸ ਨੇ ਕੇਸ ਵਿੱਚ ਬੀਐਨਐਸ ਦੀ ਧਾਰਾ 109 ਯਾਨੀ ਕਤਲ ਦੇ ਕੋਸ਼ਿਸ਼ ਦੀ ਧਾਰਾ ਵੀ ਜੋੜ ਦਿੱਤੀ ਹੈ। ਇਸ ਤੋਂ ਪਹਿਲਾਂ ਗੁਰੂਗ੍ਰਾਮ ਪੁਲਿਸ ਨੇ ਸੋਸ਼ਲ ਮੀਡੀਆ ਵੈਬਸਾਈਟ ਐਕਸ ‘ਤੇ ਪੋਸਟ ਕਰਕੇ ਦੱਸਿਆ ਸੀ ਕਿ ਉਨ੍ਹਾਂ ਨੇ ਮਾਮਲੇ ਦਾ ਸਵੈ-ਨੋਟਿਸ ਲੈਂਦਿਆਂ ਐਫਆਈਆਰ ਦਰਜ ਕੀਤੀ ਹੈ।

ਜਦਕਿ ਕਾਰ ਦੇ ਕਥਿਤ ਮਾਲਿਕ ਨੇ ਏਐੱਨਆਈ ਨਿਊਜ਼ ਏਜੰਸੀ ਨੂੰ ਕਿਹਾ ਸੀ ਕਿ ਉਨ੍ਹਾਂ ਦੇ ਦੋਸਤ ਨੇ ਦੋ ਦਿਨਾਂ ਲਈ ਕਾਰ ਉਧਾਰੀ ਲਈ ਸੀ। ਦੂਜੇ ਪਾਸੇ ਸੋਸ਼ਲ ਮੀਡੀਆ ‘ਤੇ ਇਸ ਘਟਨਾ ਦਾ ਵੀਡੀਓ ਵਾਇਰਲ ਹੈ ਅਤੇ ਕਈ ਲੋਕ ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਚੁੱਕ ਰਹੇ ਹਨ। ਬਾਈਕਰ ਸੀਆ ਨੇ ਨਿਊਜ਼ ਏਜੰਸੀ ਨੂੰ ਕਿਹਾ ਕਿ ਉਹ ਕੇਸ ਨੂੰ ਅੰਜਾਮ ਤੱਕ ਪਹੁੰਚਾਉਣ ਤੱਕ ਪੈਰਵੀ ਕਰੇਗੀ। ਸੀਆ ਨੇ ਕੇਸ ਵਿੱਚ ਮਿਸਾਲੀ ਸਜ਼ਾ ਦੀ ਮੰਗ ਕੀਤੀ ਹੈ ਤਾਂ ਕਿ ਸੜਕੀ ਹਿੰਸਾ ਨੂੰ ਰੋਕਿਆ ਜਾ ਸਕੇ ਅਤੇ ਮਹਿਲਾ ਮੁਸਾਫਿਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

Share this content:

Post Comment