ਮੁਲਜ਼ਮ ਅਸ਼ਵਨੀ ਨੂੰ ਪਨਾਹ ਦੇਣ ਵਾਲੇ ਵਿਪਿਨ ਦੇ ਘਰ ਪਹੁੰਚੀ CBI ਟੀਮ
ਮਾਨਸਾ, 22 ਨਵੰਬਰ – ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਜਾਂਚ ਕਰ ਰਹੀ ਸੀ.ਬੀ.ਆਈ. (CBI) ਦੀ ਟੀਮ ਵਿਪਿਨ ਕੁਮਾਰ ਦੇ ਘਰ ਪਹੁੰਚੀ। ਜਾਣਕਾਰੀ ਮੁਤਾਬਿਕ, ਵਿਪਿਨ ਉਹ ਵਿਅਕਤੀ ਦੱਸਿਆ ਜਾ ਰਿਹਾ ਹੈ, ਜੋ ਅਸ਼ਵਨੀ ਕੁਮਾਰ ਨੂੰ ਆਪਣੇ ਨਾਲ ਲੈ ਕੇ ਗਿਆ ਸੀ। ਇਸੇ ਸਬੰਧ ਵਿੱਚ ਸੀ.ਬੀ.ਆਈ. ਦੀ ਟੀਮ ਨੇ ਵਿਪਿਨ ਦੇ ਘਰ ਪਹੁੰਚ ਕੇ ਜਾਂਚ ਕੀਤੀ। ਫ਼ਿਲਹਾਲ, ਸੀ.ਬੀ.ਆਈ. ਟੀਮ ਵੱਲੋਂ ਕੀਤੀ ਜਾ ਰਹੀ ਜਾਂਚ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਆਉਣ ਦੀ ਉਡੀਕ ਹੈ। ਇਸ ਮਾਮਲੇ ਵਿੱਚ ਜਾਂਚ ਏਜੰਸੀ ਦੀ ਕਾਰਵਾਈ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
ਇੱਥੇ ਜ਼ਿਕਰਯੋਗ ਹੈ ਕਿ ਵਿਪਿਨ ਕੁਮਾਰ ਉੱਪਰ ਅਸ਼ਵਨੀ ਕੁਮਾਰ ਨੂੰ ਪਨਾਹ ਦੇਣ ਦਾ ਦੋਸ਼ ਹੈ ਅਤੇ ਪੁਲੀਸ ਵੱਲੋਂ ਉਸ ਉੱਪਰ ਮਾਮਲਾ ਦਰਜ ਕਰਕੇ ਉਸ ਨੂੰ ਪਹਿਲੇ ਦਿਨਾਂ ਤੋਂ ਹੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੁਲੀਸ ਜਾਂਚ ’ਚ ਸਾਹਮਣੇ ਆਇਆ ਸੀ ਕਿ ਕੈਮਿਸਟ ਅਸ਼ਵਨੀ ਕੁਮਾਰ ਦੋ ਸਾਲ ਤੋਂ ਪਰਵਿੰਦਰ ਸਿੰਘ ਝੋਟਾ ਨੂੰ ਮਾਰਨ ਦੀ ਫਿਰਾਕ ਵਿੱਚ ਸੀ ਅਤੇ ਹਰ ਵੇਲੇ ਉਹ ਅਸਲਾ ਆਪਣੇ ਕੋਲ ਰੱਖਦਾ ਸੀ। ਅਸ਼ਵਨੀ ਨੂੰ ਵੀ ਪੁਲੀਸ ਦੇ ਵੱਲੋਂ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
Share this content:



Post Comment