Loading Now

ਮੁਲਾਜ਼ਮਾਂ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਮੁਲਾਜ਼ਮਾਂ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਸੰਗਰੂਰ, 19 ਨਵੰਬਰ-  ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ’ਤੇ ਆਧਾਰਿਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤਹਿਤ ਮੁੱਖ ਮੰਤਰੀ ਦੇ ਸ਼ਹਿਰ ’ਚ ਚੱਲ ਰਹੇ ਸੱਤ ਰੋਜ਼ਾ ਪੱਕੇ ਮੋਰਚੇ ਦੇ ਛੇਵੇਂ ਦਿਨ ਹਜ਼ਾਰਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਰੋਸ ਮਾਰਚ ਕੀਤਾ। ਇਸ ਦੌਰਾਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਦਿੱਲੀ-ਲੁਧਿਆਣਾ ਸਟੇਟ ਹਾਈਵੇਅ ਸਥਿਤ ਮਹਾਂਵੀਰ ਚੌਕ ’ਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਪੱਕੇ ਮੋਰਚੇ ਦਾ ਛੇਵਾਂ ਦਿਨ ਪੁਰਾਣੀ ਪੈਨਸ਼ਨ ਬਹਾਲ ਕਰਾਉਣ ਨੂੰ ਸਮਰਪਿਤ ਕੀਤਾ ਗਿਆ।

ਇਸ ਤੋਂ ਪਹਿਲਾਂ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਕਨਵੀਨਰ ਸੁਖਦੇਵ ਸਿੰਘ ਸੈਣੀ, ਜਰਮਨਜੀਤ ਸਿੰਘ, ਭਜਨ ਸਿੰਘ ਗਿੱਲ, ਗੁਰਦੀਪ ਸਿੰਘ ਬਾਜਵਾ, ਜੱਜਪਾਲ ਸਿੰਘ ਬਾਜੇਕੇ, ਸੁਰਿੰਦਰ ਪੁਆਰੀ, ਭੁਪਿੰਦਰ ਕੌਰ ਮੋਗਾ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਦਲਜੀਤ ਸਿੰਘ ਸਮਰਾਲਾ, ਅਮਰਜੀਤ ਮਾਨਸਾ, ਰਾਜ ਕੁਮਾਰ ਅਰੋੜਾ, ਸੁਰਿੰਦਰ ਕੁਮਾਰ, ਗੁਰਜੰਟ ਸਿੰਘ ਬੋਡੇ, ਅਤਿੰਦਰ ਪਾਲ ਘੱਗਾ, ਗੁਰਜੰਟ ਸਿੰਘ, ਜਗਦੀਸ਼ ਸ਼ਰਮਾ ਤੇ ਗੁਰਜੰਟ ਸਿੰਘ ਕੋਕਰੀ ਕਲਾਂ ਨੇ ਪੰਜਾਬ ਸਰਕਾਰ ਨੂੰ ਮੁਲਾਜ਼ਮ ਵਿਰੋਧੀ ਕਰਾਰ ਦਿੱਤਾ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੱਜ ਤੋਂ ਚਾਰ ਸਾਲ ਪਹਿਲਾਂ ਨਿੱਜੀ ਹਿੱਤਾਂ ਲਈ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਇਸ ਨੂੰ ਅਮਲੀ ਰੂਪ ਵਿੱਚ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰ ਆਪਣੇ ਹੱਕਾਂ ਲਈ ਕਿਸੇ ਵੀ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰ ਕੇ ਹੀ ਦਮ ਲੈਣਗੇ। ਉਨ੍ਹਾਂ ਐਲਾਨ ਕੀਤਾ ਕਿ ਭਲਕੇ 19 ਨਵੰਬਰ ਨੂੰ ਪੱਕੇ ਮੋਰਚੇ ਦੇ ਆਖ਼ਰੀ ਦਿਨ ਵਿਸ਼ਾਲ ਰੈਲੀ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਥਾਨਕ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਪ੍ਰਤਾਪ ਸਿੰਘ ਮਾਨਸਾ, ਨਿਰਮਲਜੀਤ ਸਿੰਘ ਬਾਜਵਾ, ਦਲਜੀਤ ਸਿੰਘ ਭੁੱਲਰ, ਹਰਕੀਰਤ ਸਿੰਘ, ਸੰਤੋਸ਼ ਕੁਮਾਰ, ਪ੍ਰੇਮ ਲਾਲ, ਪਿਆਰਾ ਸਿੰਘ, ਜਗਜੀਤ ਸਿੰਘ, ਜਸਵੀਰ ਸਿੰਘ, ਫਕੀਰ ਸਿੰਘ ਟਿੱਬਾ, ਮੁਕੇਸ਼ ਗੁਜਰਾਤੀ, ਗੁਰਚਰਨ ਸਿੰਘ, ਕਸ਼ਮੀਰ ਸਿੰਘ, ਜਤਿੰਦਰ ਜੋਤੀ, ਚੰਦ ਸਿੰਘ, ਸੀਤਾਰਾਮ ਸ਼ਰਮਾ, ਖੁਸ਼ੀਆ ਸਿੰਘ, ਗੁਰਮੀਤ ਸਿੰਘ ਮਿੱਡਾ, ਸੁਰਿੰਦਰ ਕੁਮਾਰ ਵਾਲੀਆ, ਸੁਰਜੀਤ ਸਿੰਘ ਗਗੜਾ ਆਦਿ ਮੌਜੂਦ ਸਨ।

Share this content:

Post Comment