ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਕਾਂਗਰਸ ਦੇ ਦੇਸ਼ ਪੱਧਰੀ ਅੰਦੋਲਨ
ਚੰਡੀਗੜ੍ਹ -29-ਸਤਬੰਰ ਪੰਜਾਬ ਕਾਂਗਰਸ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਚਲਾਇਆ ਜਾ ਰਿਹਾ ਅੰਦੋਲਨ ਹੁਣ ਜ਼ਿਲ੍ਹਾ ਪੱਧਰ ’ਤੇ ਲਿਜਾਇਆ ਜਾ ਰਿਹਾ ਹੈ। ਕਾਂਗਰਸ ਵੱਲੋਂ 28 ਸਤੰਬਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਪ੍ਰਦਰਸ਼ਨ ਕੀਤੇ ਜਾਣਗੇ। ਜ਼ਿਲ੍ਹਾ ਕਾਂਗਰਸ ਕਮੇਟੀਆਂ ਦੀ ਅਗਵਾਈ ਹੇਠ ਹੋਣ ਵਾਲੇ ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਗਿਆਨੇਸ਼ ਕੁਮਾਰ ਦੇ ਪੁਤਲੇ ਫੂਕੇ ਜਾਣਗੇ ਅਤੇ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ। ਕਾਂਗਰਸ ਵੱਲੋਂ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਅੰਦੋਲਨ ਤੇਜ਼ ਕੀਤਾ ਗਿਆ ਹੈ।ਕਾਂਗਰਸ ਦਾ ਦੋਸ਼ ਹੈ ਕਿ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਵਾਲੀ ਸੋਧ (ਐੱਸਆਈਆਰ) ਨੂੰ ਲੈ ਕੇ ਗੰਭੀਰ ਸਵਾਲ ਉੱਠੇ ਹਨ। ਪਾਰਟੀ ਪੰਜਾਬ ’ਚ ਅਗਾਮੀ ਵਿਧਾਨ ਸਭਾ ਚੋਣਾਂ ਤੱਕ ਐੱਸਆਈਆਰ ਰੋਕਣ ਅਤੇ ਮੌਜੂਦਾ ਵੋਟਰ ਸੂਚੀਆਂ ਦੇ ਆਧਾਰ ’ਤੇ ਹੀ ਚੋਣ ਕਰਵਾਉਣ ਦੀ ਮੰਗ ਕਰ ਰਹੀ ਹੈ। ਕਾਂਗਰਸ ਆਗੂਆਂ ਦਾ ਕਹਿਣਾ ਹੈ ਕਿ ਇਨ੍ਹਾਂ ਮੰਗਾਂ ’ਤੇ ਕਾਰਵਾਈ ਹੋਣ ਤੱਕ ਅੰਦੋਲਨ ਜਾਰੀ ਰੱਖਿਆ ਜਾਵੇਗਾ।
ਇਸ ਤੋਂ ਪਹਿਲਾਂ 25 ਸਤੰਬਰ ਨੂੰ ਪੰਜਾਬ ਕਾਂਗਰਸ ਨੇ ਚੰਡੀਗੜ੍ਹ ਦੇ ਸੈਕਟਰ-17 ’ਚ ਵੱਡਾ ਪ੍ਰਦਰਸ਼ਨ ਕੀਤਾ ਸੀ। ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ’ਚ ਪਾਰਟੀ ਵਰਕਰਾਂ ਨੇ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਮਾਰਚ ਕੀਤਾ ਸੀ। ਪੁਲਿਸ ਨੇ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ ਅਤੇ ਵਾਟਰ ਕੈਨਨ ਦੀ ਵਰਤੋਂ ਕੀਤੀ ਸੀ। ਇਸ ਦੌਰਾਨ ਰਾਜਾ ਵੜਿੰਗ ਸਮੇਤ ਕਈ ਆਗੂਆਂ ਨੂੰ ਹਿਰਾਸਤ ’ਚ ਲਿਆ ਗਿਆ ਸੀ। ਹੁਣ 28 ਸਤੰਬਰ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਪ੍ਰਦਰਸ਼ਨਾਂ ਨੂੰ ਪੰਜਾਬ ਕਾਂਗਰਸ ਦੇ ਅੰਦੋਲਨ ਦਾ ਅਗਲਾ ਪੜਾਅ ਦੱਸਿਆ ਜਾ ਰਿਹਾ ਹੈ।
Share this content:



Post Comment