Loading Now

ਮੁੱਖ ਮੰਤਰੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਪ੍ਰਸਤਾਵਿਤ ਹੈਰੀਟੇਜ ਸਟਰੀਟ ਬਣਾਉਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਪ੍ਰਸਤਾਵਿਤ ਹੈਰੀਟੇਜ ਸਟਰੀਟ ਬਣਾਉਣ ਦਾ ਐਲਾਨ

 

ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਪ੍ਰਸਤਾਵਿਤ ਹੈਰੀਟੇਜ ਸਟਰੀਟ (ਵਿਰਾਸਤੀ ਮਾਰਗ) ਲਈ ਸੋਧੀ ਹੋਈ ਯੋਜਨਾ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਪ੍ਰਸਤਾਵਿਤ ਵਿਰਾਸਤੀ ਮਾਰਗ ਕਿਲਾ ਆਨੰਦਗੜ੍ਹ ਸਾਹਿਬ ਨੇੜਲੇ ਗੋਲ ਚੌਕ ਤੋਂ ਸ਼ੁਰੂ ਹੋ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਾਰਕ, ਗੁਰਦੁਆਰਾ ਸੀਸਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਤੱਕ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ਼ੰਭੂ ਸਰਹੱਦ ’ਤੇ ਸ਼ਾਨਦਾਰ ਸਵਾਗਤੀ ਗੇਟ ਦੇ ਨਿਰਮਾਣ ਨੂੰ ਵੀ ਮਨਜ਼ੂਰੀ ਦਿੱਤੀ ਹੈ।

ਮੁੱਖ ਮੰਤਰੀ ਨੇ ਇਨ੍ਹਾਂ ਦੋਵਾਂ ਅਹਿਮ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਹ ਹੈਰੀਟੇਜ ਸਟਰੀਟ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਇਤਿਹਾਸਕ ਗੁਰਦੁਆਰਿਆਂ ਨੂੰ ਆਪਸ ਵਿੱਚ ਜੋੜੇਗੀ। ਇਹ ਮਾਰਗ ਇੱਥੇ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਅਧਿਆਤਮਿਕ ਮਾਹੌਲ ਸਿਰਜੇਗਾ। ਉਨ੍ਹਾਂ ਦੱਸਿਆ ਕਿ ਪ੍ਰਾਜੈਕਟ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਬੰਧਤ ਅਧਿਕਾਰੀਆਂ ਤੋਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਲਈਆਂ ਜਾਣਗੀਆਂ।

ਯੋਜਨਾ ਦੀ ਨਿਗਰਾਨੀ ਅਤੇ ਇਸ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਉੱਚ-ਤਾਕਤੀ ਕਮੇਟੀ ਵੀ ਬਣਾਈ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਅੰਬਾਲਾ-ਅੰਮ੍ਰਿਤਸਰ ਕੌਮੀ ਮਾਰਗ ’ਤੇ ਸਥਿਤ ਸ਼ੰਭੂ ਸਰਹੱਦ ’ਤੇ ਬਣਨ ਵਾਲਾ ਸਵਾਗਤੀ ਗੇਟ ਪੰਜਾਬ ਦੀ ਸ਼ਾਨ ਅਤੇ ਸੱਭਿਆਚਾਰ ਨੂੰ ਦਰਸਾਏਗਾ। ਇਹ ਗੇਟ ਚਾਰ-ਮਾਰਗੀ ਐੱਨ ਐੱਚ ਏ ਆਈ ਸੜਕ ’ਤੇ 12 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ।

Share this content:

Post Comment