‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਤੇ ਢੁੱਡੀ ਦੇ ਲੋਕਾਂ ਨੂੰ ਸੌਂਪੇ ਮਾਲਕੀ ਹੱਕ
‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਤੇ ਢੁੱਡੀ ਦੇ ਲੋਕਾਂ ਨੂੰ ਸੌਂਪੇ ਮਾਲਕੀ ਹੱਕ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਰੀਦਕੋਟ
‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਤੇ ਢੁੱਡੀ ਦੇ ਲੋਕਾਂ ਨੂੰ ਸੌਂਪੇ ਮਾਲਕੀ ਹੱਕ
ਕੋਟਕਪੂਰਾ ,20 ਨਵੰਬਰ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ ਅਤੇ ਪਿੰਡ ਢੁੱਡੀ ਵਿਖੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ । ਇਸ ਮੌਕੇ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਕੋਲ ਆਪਣੇ ਘਰਾਂ ਦੀ ਮਲਕੀਅਤ ਦੇ ਦਸਤਾਵੇਜ ਨਹੀਂ ਸਨ। ਉਨ੍ਹਾਂ ਨੂੰ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਬਹੁਤ ਲਾਭ ਪ੍ਰਾਪਤ ਹੋਇਆ ਹੈ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਇਨ੍ਹਾਂ ਕਾਨੂੰਨੀ ਦਸਤਾਵੇਜ਼ਾਂ ਦੇ ਮਿਲਣ ਨਾਲ ਲੋਕਾਂ ਨੂੰ ਆਪਣੀਆਂ ਜਾਇਦਾਦਾਂ ਦੇ ਪੱਕੇ ਮਾਲਕੀ ਹੱਕ ਪ੍ਰਾਪਤ ਹੋ ਗਏ ਹਨ, ਜਿਸ ਨਾਲ ਉਹ ਆਪਣੀ ਜਾਇਦਾਦ ਸਬੰਧੀ ਹਰ ਤਰ੍ਹਾਂ ਦੇ ਕਾਨੂੰਨੀ ਲਾਭ ਲੈ ਸਕਣਗੇ। ਉਨ੍ਹਾਂ ਕਿਹਾ ਕਿ ਲਾਲ ਲਕੀਰ ਅੰਦਰ ਰਹਿ ਰਹੇ ਲੋਕਾਂ ਨੂੰ ਮਾਲਕੀ ਹੱਕ ਦੇਣ ਨਾਲ ਇਲਾਕਾ ਨਿਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਜਾਇਦਾਦ ਦੇ ਦਸਤਾਵੇਜ਼ੀ ਹੱਕ ਮਿਲਣ ਨਾਲ ਲੋਕਾਂ ਨੂੰ ਭਵਿੱਖ ਵਿੱਚ ਕਰਜ਼ਾ ਅਤੇ ਹੋਰ ਕਈ ਤਰ੍ਹਾਂ ਦੀਆਂ ਸਰਕਾਰੀ ਸਹੂਲਤਾਂ ਪ੍ਰਾਪਤ ਕਰਨ ਵਿੱਚ ਵੱਡੀ ਮਦਦ ਮਿਲੇਗੀ। ਸ. ਸੰਧਵਾਂ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਆਖ਼ਰੀ ਕਤਾਰ ਵਿੱਚ ਖੜ੍ਹੇ ਵਿਅਕਤੀ ਤੱਕ ਪਹੁੰਚਾਉਣਾ ਅਤੇ ਹਰ ਨਾਗਰਿਕ ਨੂੰ ਉਸਦੇ ਬਣਦੇ ਹੱਕ ਮੁਹੱਈਆ ਕਰਵਾਉਣਾ ਹੈ।
ਇਸ ਮੌਕੇ ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ, ਜਲੌਰ ਸਿੰਘ ਸਰਪੰਚ ,ਲਾਡੀ ਢੁੱਡੀ,ਜਸਵੀਰ ਸੰਘਾ ਮੈਂਬਰ,ਚਰਨਾ ਮੈਂਬਰ,ਛਿੰਦਾ ਕਟਾਰੀਆਂ ,ਚਮਕੌਰ ਸਿੰਘ ਸਰਪੰਚ,ਜੱਗੀ ਸੇਖੋਂ ਅਤੇ ਪਿੰਡ ਵਾਸੀ ਹਾਜ਼ਰ ਸਨ।
Share this content:



Post Comment