ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ – ਮਾਨ
ਮੋਹਾਲੀ, 29 ਅਗਸਤ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਦੀ ਮੁਖਾਲਫ਼ਤ ਕਰਨ ’ਤੇ ਵਿਰੋਧੀ ਪਾਰਟੀਆਂ ਉੱਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜਿਹੜੀਆਂ ਸਕੀਮਾਂ ਲੋਕਾਂ ਨੂੰ ਮੁਫ਼ਤ ਬਿਜਲੀ, ਵਧੀਆ ਸਿੱਖਿਆ, ਸਿਹਤ ਸੰਭਾਲ ਅਤੇ ਵਿਕਾਸ ਦੇ ਰਹੀਆਂ ਹਨ, ਉਹ ਹੁਣ ਇਨ੍ਹਾਂ ਲੋਕਾਂ ਨੂੰ ਤਕਲੀਫ ਦੇ ਰਹੀਆਂ ਹਨ ਜੋ ਖੁਦ ਦਹਾਕਿਆਂ ਤੱਕ ਸੱਤਾ ਵਿੱਚ ਰਹੇ। ਮੋਹਾਲੀ ਦੇ ਪਿੰਡ ਬੜਮਾਜਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ 70 ਸਾਲਾਂ ਦੌਰਾਨ ਸਰਕਾਰਾਂ ਵਾਰ-ਵਾਰ ਬਦਲੀਆਂ, ਪਰ ਪੰਜਾਬ ਦੇ ਲੋਕਾਂ ਦੀ ਤਕਦੀਰ ਨਹੀਂ ਬਦਲੀ, ਜਦਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਲੋਕਾਂ ਦਾ ਪੈਸਾ ਹੁਣ ਸਿੱਧਾ ਲੋਕਾਂ ਦੇ ਭਲੇ ਲਈ ਖਰਚਿਆ ਜਾਵੇ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਵਾਪਸੀ ਤੋਂ ਬਾਅਦ ਕਲਿਆਣਕਾਰੀ ਸਕੀਮਾਂ ਨੂੰ ਬੰਦ ਕਰਨ ਦੀਆਂ ਵਿਰੋਧੀਆਂ ਦੀਆਂ ਧਮਕੀਆਂ ਸਫ਼ਲ ਨਹੀਂ ਹੋਣਗੀਆਂ, ਕਿਉਂਕਿ ਪੰਜਾਬ ਦੇ ਲੋਕ ਨਾ ਤਾਂ ਉਨ੍ਹਾਂ ਨੂੰ ਦੂਜਾ ਮੌਕਾ ਦੇਣਗੇ ਅਤੇ ਨਾ ਹੀ ਲੋਕ ਭਲਾਈ ਦੀਆਂ ਸਕੀਮਾਂ ਬੰਦ ਹੋਣ ਦੇਣਗੇ।
Share this content:



Post Comment