Loading Now

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਚਾਕੀ ਕਲਾਂ ਦੇ ਸਕੂਲਾਂ ਅਤੇ ਪਿੰਡਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਚਾਕੀ ਕਲਾਂ ਦੇ ਸਕੂਲਾਂ ਅਤੇ ਪਿੰਡਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੇ ਨਾਲ-ਨਾਲ ਹੁਨਰਮੰਦ ਬਣ ਕੇ ਸਵੈ-ਰੁਜ਼ਗਾਰ ਅਪਣਾਉਣ ਲਈ ਕੀਤਾ ਪ੍ਰੇਰਿਤ
ਫ਼ਰੀਦਕੋਟ, 5 ਨਵੰਬਰ – ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫ਼ਰੀਦਕੋਟ ਵੱਲੋਂ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਸੈਕੰਡਰੀ ਸਕੂਲ ਮਚਾਕੀ ਕਲਾਂ ਵਿਖੇ ਜਾਗਰੂਕਤਾ ਸੈਸ਼ਨ ਕਰਵਾਏ ਗਏ, ਜਦਕਿ ਮਚਾਕੀ ਅਤੇ ਮਹਿਮੂਆਣਾ ਪਿੰਡਾਂ ਵਿੱਚ ਵੀ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।
ਇਨ੍ਹਾਂ ਜਾਗਰੂਕਤਾ ਸੈਸ਼ਨਾਂ ਦੌਰਾਨ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਆਪਣੇ ਜੀਵਨ ਨੂੰ ਸਹੀ ਦਿਸ਼ਾ ਦੇਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ ਵੱਖ-ਵੱਖ ਹੁਨਰ ਵਿਕਾਸ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਆਪਣੀ ਰੁਚੀ ਅਨੁਸਾਰ ਕਿੱਤਾਮੁਖੀ ਸਿਖਲਾਈ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ, ਤਾਂ ਜੋ ਉਹ ਹੁਨਰ ਸਿੱਖ ਕੇ ਆਤਮ-ਨਿਰਭਰ ਬਣ ਸਕਣ ਅਤੇ ਆਪਣੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਬਿਹਤਰ ਬਣਾ ਸਕਣ।
ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤੋਂ ਪਹੁੰਚੇ ਪਲੇਸਮੈਂਟ ਅਫ਼ਸਰ  ਸ਼੍ਰੀਮਤੀ ਨੀਤੂ ਰਾਣੀ ਅਤੇ ਬਲਾਕ ਮਿਸ਼ਨ ਮੈਨੇਜਰ (ਪੀ.ਐੱਸ.ਡੀ.ਐੱਮ.) ਸ਼੍ਰੀ ਵਿਜੈ ਵੱਲੋਂ ਵਿਦਿਆਰਥੀਆਂ ਨੂੰ ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਵੱਖ-ਵੱਖ ਮੌਕਿਆਂ ਸਬੰਧੀ ਜਾਣਕਾਰੀ ਦਿੱਤੀ ਗਈ।
ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀ ਗੁਰਤੇਜ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨ ਰੋਜ਼ਗਾਰ, ਸਵੈ-ਰੁਜ਼ਗਾਰ ਅਤੇ ਹੁਨਰ ਵਿਕਾਸ ਕੋਰਸਾਂ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਕਿਸੇ ਵੀ ਕੰਮਕਾਜ ਵਾਲੇ ਦਿਨ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਲਵੰਡੀ ਬਾਈਪਾਸ, ਪੁਰਾਣਾ ਗ੍ਰੈਂਡ ਵਿਲਾ ਪੈਲੇਸ (ਪੁਰਾਣਾ ਸੰਧੂ ਪੈਲੇਸ), ਰੈੱਡ ਕਰਾਸ ਬਿਰਧ ਆਸ਼ਰਮ ਦੀ ਪਹਿਲੀ ਮੰਜ਼ਿਲ, ਫ਼ਰੀਦਕੋਟ ਵਿਖੇ ਪਹੁੰਚ ਕੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਨੌਜਵਾਨ ਪੰਜਾਬ ਸਰਕਾਰ ਦੇ ਪੋਰਟਲ www.pgrkam.com ਰਾਹੀਂ ਵੀ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਵਟਸਐਪ ਗਰੁੱਪਾਂ ਅਤੇ ਸੋਸ਼ਲ ਮੀਡੀ ਪਲੇਟਫਾਰਮਾਂ ਰਾਹੀਂ ਵੀ ਰੋਜ਼ਗਾਰ ਮੇਲਿਆਂ, ਸਵੈ-ਰੁਜ਼ਗਾਰ ਅਤੇ ਹੁਨਰ ਵਿਕਾਸ ਸਿਖਲਾਈ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ, ਹੁਨਰ ਅਤੇ ਰੋਜ਼ਗਾਰ ਨਾਲ ਜੁੜਨ ਅਤੇ ਆਪਣੇ ਜੀਵਨ ਨੂੰ ਉਸਾਰੂ ਦਿਸ਼ਾ ਦੇਣ।

Share this content:

Post Comment