Loading Now

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਆਉਣ ਲੱਗੇ: ਡੀ ਜੀ ਪੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਆਉਣ ਲੱਗੇ: ਡੀ ਜੀ ਪੀ

ਚੰਡੀਗੜ੍ਹ, 24 ਅਪ੍ਰੈਲ – ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਲੱਗ ਗਏ ਹਨ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿਛਲੀ ਸਰਕਾਰ ਨਾਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦਰਜ ਕੇਸਾਂ ਵਿੱਚ 40 ਫ਼ੀਸਦ ਦਾ ਵਾਧਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਵੱਲੋਂ ਸਾਲ 2022 ਤੋਂ 2026 ਤੱਕ ਨਸ਼ਾ ਤਸਕਰੀ ਦੇ 73,541 ਕੇਸ ਦਰਜ ਕਰਕੇ 98,596 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦੋਂ ਕਿ ਸਾਲ 2017-21 ’ਚ 52,255 ਕੇਸ ਦਰਜ ਕਰਕੇ 68,064 ਜਣੇ ਗ੍ਰਿਫ਼ਤਾਰ ਕੀਤੇ ਗਏ ਸਨ।

Share this content:

Post Comment