Loading Now

ਯੂਰਪੀ ਪੰਜਾਬੀ ਸਾਹਿਤ ਅਕਾਦਮੀ ਵੱਲੋਂ ਕਹਾਣੀਕਾਰ ਸੁਖਜੀਤ ਨੂੰ ਸਮਰਪਿਤ ਪਹਿਲਾ ਯੂਰਪੀ ਪੰਜਾਬੀ ਕਹਾਣੀ ਦਰਬਾਰ ਤੇ ਮੁਸ਼ਾਇਰਾ ਸਫਲਤਾ ਪੂਰਵਕ ਸੰਪੰਨ

ਯੂਰਪੀ ਪੰਜਾਬੀ ਸਾਹਿਤ ਅਕਾਦਮੀ ਵੱਲੋਂ ਕਹਾਣੀਕਾਰ ਸੁਖਜੀਤ ਨੂੰ ਸਮਰਪਿਤ ਪਹਿਲਾ ਯੂਰਪੀ ਪੰਜਾਬੀ ਕਹਾਣੀ ਦਰਬਾਰ ਤੇ ਮੁਸ਼ਾਇਰਾ ਸਫਲਤਾ ਪੂਰਵਕ ਸੰਪੰਨ

1000816500-1-1024x458 ਯੂਰਪੀ ਪੰਜਾਬੀ ਸਾਹਿਤ ਅਕਾਦਮੀ ਵੱਲੋਂ ਕਹਾਣੀਕਾਰ ਸੁਖਜੀਤ ਨੂੰ ਸਮਰਪਿਤ ਪਹਿਲਾ ਯੂਰਪੀ ਪੰਜਾਬੀ ਕਹਾਣੀ ਦਰਬਾਰ ਤੇ ਮੁਸ਼ਾਇਰਾ ਸਫਲਤਾ ਪੂਰਵਕ ਸੰਪੰਨ
ਡਾ. ਬਲਦੇਵ ਸਿੰਘ ਧਾਲੀਵਾਲ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ ਵੱਖ ਵੱਖ ਯੂਰਪੀ ਮੁਲਕਾਂ ਦੇ ਲੇਖਕਾਂ ਨੇ ਭਰੀ ਹਾਜ਼ਰੀ
ਜਰਮਨੀ ( 23 ਸਤੰਬਰ 2025)
ਯੂਰਪੀ ਪੰਜਾਬੀ ਸਾਹਿਤ ਅਕਾਦਮੀ (ਇਪਲਾ) ਵੱਲੋਂ ਪੰਜਾਬੀ ਤਨਜ਼ੀਮ ਪੰਚਨਦ ਜਰਮਨੀ ਦੇ ਸਹਿਯੋਗ ਨਾਲ ਦਿਨ ਐਤਵਾਰ 21 ਸਤੰਬਰ 2025 ਨੂੰ ਜਰਮਨੀ ਦੇ ਮੁੱਖ ਸ਼ਹਿਰ ਫ੍ਰੈਂਕਫਰਟ ਵਿਖੇ ਕਹਾਣੀਕਾਰ ਸੁਖਜੀਤ ਨੂੰ ਸਮਰਪਿਤ ਪਹਿਲਾ ਯੂਰਪੀ ਪੰਜਾਬੀ ਕਹਾਣੀ ਦਰਬਾਰ ਤੇ ਮੁਸ਼ਾਇਰਾ ਕਰਵਾਇਆ ਗਿਆ। ਜਿਸ ਵਿੱਚ ਯੂਰਪ ਦੇ ਵੱਖ ਵੱਖ ਮੁੱਲਕਾਂ ਗਰੀਸ, ਬੈਲਜ਼ੀਅਮ, ਇਟਲੀ, ਬਰਤਾਨੀਆਂ, ਡੈਨਮਾਰਕ ਆਦਿ ਤੋਂ ਸਾਹਿਤਕਾਰਾਂ ਤੇ ਵਿਦਵਾਨਾਂ ਨੇ ਭਾਗ ਲਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪ੍ਰਸਿੱਧ ਕਹਾਣੀਕਾਰ, ਆਲੋਚਕ ਤੇ ਸਿੱਖਿਆ ਸ਼ਾਸ਼ਤਰੀ ਡਾ ਬਲਦੇਵ ਸਿੰਘ ਧਾਲੀਵਾਲ ਸ਼ਾਮਲ ਹੋਏ। ਸਮਾਗਮ ਦੀ ਸ਼ੁਰੂਆਤ ਅਮਜਦ ਅਲੀ ਆਰਫ਼ੀ ਵੱਲੋਂ ਆਰੰਭਕ ਸ਼ਬਦਾਂ ਨਾਲ ਕੀਤੀ ਗਈ। ਜਿਸ ਦੇ ਬਾਅਦ ਇਪਲਾ ਦੇ ਪ੍ਰਧਾਨ ਬਲਵਿੰਦਰ ਸਿੰਘ ਚਾਹਲ ਨੇ ਸਵਾਗਤੀ ਭਾਸ਼ਨ ਵਿੱਚ ਸਭ ਨੂੰ ਜੀ ਆਇਆਂ ਆਖਿਆ ਅਤੇ ਸੁਖਜੀਤ ਨੂੰ ਯਾਦ ਕੀਤਾ। ਦਲਜਿੰਦਰ ਸਿੰਘ ਰਹਿਲ ਵੱਲੋਂ ਜਾਣ ਪਹਿਚਾਣ ਕਰਾਈ ਗਈ। ਇਸ ਉਪਰੰਤ ਪ੍ਰੋ ਜਸਪਾਲ ਸਿੰਘ ਨੇ ਇਪਲਾ ਬਾਰੇ ਜਾਣਕਾਰੀ ਦਿੱਤੀ। ਡਾ ਬਲਦੇਵ ਸਿੰਘ ਧਾਲੀਵਾਲ ਨੇ ਕਹਾਣੀਕਾਰ ਸੁਖਜੀਤ ਨੂੰ ਯਾਦ ਕਰਦਿਆਂ ਉਸਦੀ ਸਾਹਿਤ ਸਿਰਜਣਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ।

1000816500-1024x329 ਯੂਰਪੀ ਪੰਜਾਬੀ ਸਾਹਿਤ ਅਕਾਦਮੀ ਵੱਲੋਂ ਕਹਾਣੀਕਾਰ ਸੁਖਜੀਤ ਨੂੰ ਸਮਰਪਿਤ ਪਹਿਲਾ ਯੂਰਪੀ ਪੰਜਾਬੀ ਕਹਾਣੀ ਦਰਬਾਰ ਤੇ ਮੁਸ਼ਾਇਰਾ ਸਫਲਤਾ ਪੂਰਵਕ ਸੰਪੰਨ

ਗਰੀਕੀ ਭਾਸ਼ਾ ਵਿੱਚ ਪੰਜਾਬੀ ਬੋਲੀ ਤੇ ਸੱਭਿਆਚਾਰ ‘ਤੇ ਕੰਮ ਕਰ ਰਹੀ ਇਵਜੀਨੀਆ ਬਰਦੇਸੀ ਤੇ ਗੁਰਪ੍ਰੀਤ ਕੌਰ ਗਾਇਦੂ (ਗਰੀਸ) ਨੇ ਖੋਜ ਪੱਤਰ ਪੇਸ਼ ਕੀਤਾ। ਦੋ ਵੱਖ ਵੱਖ ਪੜਾਵਾਂ ਵਿੱਚ ਕੀਤੇ ਗਏ ਇਸ ਸਮਾਗਮ ਵਿੱਚ ਵੱਖ ਵੱਖ ਯੂਰਪੀ ਲੇਖਕਾਂ ਵੱਲੋਂ ਯੂਰਪੀ ਪੰਜਾਬੀ ਕਹਾਣੀ ਪੜੀ ਗਈ। ਜਿਸ ਵਿੱਚ ਹੁਮਾਂ ਫਲਕ, ਪਵਨ ਪਰਵਾਸੀ, ਗੁਰਪ੍ਰੀਤ ਕੌਰ ਗਾਇਦੂ ਅਤੇ ਬਲਵਿੰਦਰ ਸਿੰਘ ਚਾਹਲ ਨੇ ਭਾਗ ਲਿਆ। ਇਸ ਸਮੁੱਚੇ ਕਹਾਣੀ ਪਾਠ ਦੀ ਸਮੀਖਿਆ ਡਾ ਬਲਦੇਵ ਸਿੰਘ ਧਾਲੀਵਾਲ ਨੇ ਕਰਦਿਆਂ ਸਭ ਕਹਾਣੀਆਂ ਉੱਪਰ ਆਪਣੇ ਵਿਚਾਰ ਪੇਸ਼ ਕੀਤੇ। ਬਾਅਦ ਵਿੱਚ ਹਾਜ਼ਰ ਸ਼ਾਇਰਾਂ ਵੱਲੋਂ ਪੰਜਾਬੀ ਤੇ ਉਰਦੂ ਦਾ ਮੁਸ਼ਾਇਰਾ ਕੀਤਾ ਗਿਆ। ਰੂਪ ਦਵਿੰਦਰ ਕੌਰ ਵੱਲੋਂ ਆਏ ਸਾਹਿਤਕਾਰਾਂ ਤੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਸਮਾਗਮ ਦਾ ਸਮੁੱਚਾ ਸੰਚਾਲਨ ਦਲਜਿੰਦਰ ਸਿੰਘ ਰਹਿਲ ਤੇ ਸ਼ਾਕਰ ਅਮਜਦ ਅਲੀ ਆਰਫੀ਼ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ। ਇਸ ਮੌਕੇ ਆਏ ਮਹਿਮਾਨਾਂ ਨੂੰ ਪਸਨਮਾਨਿਤ ਕੀਤਾ ਗਿਆ ਅਤੇ ਨਵੀਆਂ ਕਿਤਾਬਾਂ ਵੀ ਲੋਕ ਅਰਪਣ ਕੀਤੀਆਂ ਗਈਆਂ। ਸਮਾਗਮ ਦੀ ਕਵਰੇਜ ਪ੍ਰਾਈਮ ਏਸ਼ੀਆ ਦੀ ਟੀਮ ਅਤੇ ਹੋਰ ਚੈਨਲਾਂ ਵਲੋਂ ਵੀ ਕੀਤੀ ਗਈ।

Share this content:

Post Comment