Loading Now

ਰਾਜੋਆਣਾ ਨੇ ਜੇਲ੍ਹ ਤੋਂ ਪੀ.ਐਮ ਮੋਦੀ ਨੂੰ ਲਿਖੀ ਚਿੱਠੀ

ਰਾਜੋਆਣਾ ਨੇ ਜੇਲ੍ਹ ਤੋਂ ਪੀ.ਐਮ ਮੋਦੀ ਨੂੰ ਲਿਖੀ ਚਿੱਠੀ

ਪਟਿਆਲਾ, 17 ਸਤੰਬਰ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਅਤੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖੀ ਹੈ। ਇਸ ਚਿੱਠੀ ਰਾਹੀਂ ਉਨ੍ਹਾਂ ਨੇ ਆਪਣੀ ਰਹਿਮ ਦੀ ਅਪੀਲ ‘ਤੇ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੇ ਅੰਤਿਮ ਫ਼ੈਸਲਾ ਨੂੰ ਜਲਦ ਤੋਂ ਜਲਦ ਸੁਣਾਉਣ ਦੀ ਮੰਗ ਕੀਤੀ ਹੈ। ਰਾਜੋਆਣਾ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਿਆਂ ਸਾਫ਼ ਕਿਹਾ ਹੈ ਕਿ ਉਨ੍ਹਾਂ ਦੀ ਰਹਿਮ ਦੀ ਅਪੀਲ ‘ਤੇ ਬਿਨਾਂ ਕਿਸੇ ਦੇਰੀ ਦੇ ਸਰਕਾਰ ਆਪਣਾ ਨਿਰਣਾ ਲਵੇ, ਚਾਹੇ ਉਹ ਫਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਣ ਦਾ ਹੀ ਕਿਉਂ ਨਾ ਹੋਵੇ।

Share this content:

Post Comment