Loading Now

ਰਾਹੁਲ ਗਾਂਧੀ ਨੇ ਪੀ.ਐਮ ਮੋਦੀ ਨੂੰ ਆਹਮੋ-ਸਾਹਮਣੇ ਬਹਿਸ ਲਈ ਲਲਕਾਰਿਆ

ਰਾਹੁਲ ਗਾਂਧੀ ਨੇ ਪੀ.ਐਮ ਮੋਦੀ ਨੂੰ ਆਹਮੋ-ਸਾਹਮਣੇ ਬਹਿਸ ਲਈ ਲਲਕਾਰਿਆ

ਨਵੀਂ ਦਿੱਲੀ, 13 ਨਵੰਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਆਗੂ ਰਾਹੁਲ ਗਾਂਧੀ ਵਿਚਾਲੇ ਸਿੱਧੀ ਬਹਿਸ ਨੂੰ ਲੈ ਕੇ ਸਿਆਸੀ ਚਰਚਾ ਤੇਜ਼ ਹੋ ਗਈ ਹੈ। ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ PM ਮੋਦੀ ਨੂੰ ਆਹਮੋ-ਸਾਹਮਣੇ ਬਹਿਸ ਕਰਨ ਦੀ ਖੁੱਲ੍ਹੀ ਚੁਣੌਤੀ ਦਿੱਤੀ ਹੈ। ਇੰਸਟਾਗ੍ਰਾਮ ‘ਤੇ ਇੱਕ ਯੂਜ਼ਰ ਦੇ ਸਵਾਲ ਦਾ ਜਵਾਬ ਦਿੰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਕਈ ਵਾਰ ਸੰਸਦ ‘ਚ ਵੱਖ-ਵੱਖ ਮੁੱਦਿਆਂ ‘ਤੇ ਬਹਿਸ ਕਰਨ ਦੀ ਕੋਸ਼ਿਸ਼ ਕਰ ਚੁੱਕੇ ਹਨ, ਪਰ ਉਨ੍ਹਾਂ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ। ਰਾਹੁਲ ਗਾਂਧੀ ਨੇ ਕਿਸਾਨ ਬਿੱਲ, SIR, ਚੀਨ ਅਤੇ ਸਾਬਕਾ ਫ਼ੌਜ ਮੁਖੀ ਜਨਰਲ ਨਰਵਣੇ ਦੀ ਕਿਤਾਬ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਮੁੱਦਿਆਂ ‘ਤੇ ਚਰਚਾ ਕਰਨਾ ਚਾਹੁੰਦੇ ਸਨ, ਪਰ ਉਨ੍ਹਾਂ ਨੂੰ ਮੌਕਾ ਨਹੀਂ ਮਿਲਿਆ। ਉਨ੍ਹਾਂ ਇਹ ਦੋਸ਼ ਵੀ ਲਾਇਆ ਕਿ ਕਈ ਵਾਰ ਉਨ੍ਹਾਂ ਦਾ ਮਾਈਕ ਬੰਦ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਕਿਸੇ ਵੀ ਮੰਚ ‘ਤੇ ਵਨ-ਆਨ-ਵਨ ਬਹਿਸ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ BJP ਆਪਣੀ ਪਸੰਦ ਦਾ ਕੋਈ ਵੀ ਵਿਅਕਤੀ ਜੱਜ ਵਜੋਂ ਬਿਠਾ ਸਕਦੀ ਹੈ। ਇੱਥੋਂ ਤੱਕ ਕਿ ਅਡਾਨੀ ਅਤੇ ਮੋਹਨ ਭਾਗਵਤ ਦੇ ਨਾਂ ਵੀ ਉਨ੍ਹਾਂ ਨੇ ਲਏ।

Share this content:

Post Comment