Loading Now

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 17 ਲੋਕ

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 17 ਲੋਕ

ਮਾਸਕੋ, 18 ਨਵੰਬਰ – ਰੂਸ ਦੇ ਦੱਖਣ-ਪੱਛਮੀ ਸਾਇਬੇਰੀਆ ਖੇਤਰ ਵਿੱਚ ਮੰਗਲਵਾਰ ਨੂੰ ਫੌਜ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ ਸਾਰੇ 17 ਵਿਅਕਤੀਆਂ ਦੀ ਮੌਤ ਹੋ ਗਈ। ਰੂਸੀ ਮੀਡੀਆ ਅਦਾਰੇ ‘ਇਜ਼ਵੇਸਤੀਆ’ ਨੇ ਇਹ ਜਾਣਕਾਰੀ ਦਿੱਤੀ ਹੈ। ਹਾਦਸੇ ਦਾ ਸ਼ਿਕਾਰ ਹੋਇਆ ਜਹਾਜ਼ ਏਐੱਨ-12 ਫੌਜੀ ਟਰਾਂਸਪੋਰਟ ਜਹਾਜ਼ ਦੱਸਿਆ ਜਾ ਰਿਹਾ ਹੈ। ਜਹਾਜ਼ ਰੂਸ ਦੇ ਕੇਮੇਰੋਵੋ ਖੇਤਰ ਵਿੱਚ ਯਾਗੁਨੋਵੋ ਨੇੜੇ ਹਾਦਸਾਗ੍ਰਸਤ ਹੋਇਆ। ਖੇਤਰ ਦੇ ਗਵਰਨਰ ਇਲਿਆ ਸੇਰੇਦਯੁਕ ਨੇ ਆਪਣੇ ਅਧਿਕਾਰਤ ਚੈਨਲ ਰਾਹੀਂ ਜਹਾਜ਼ ਹਾਦਸੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ‘ਮੈਕਸ’ ਮੈਸੇਜਿੰਗ ਪਲੇਟਫਾਰਮ ’ਤੇ ਇਸ ਘਟਨਾ ਬਾਰੇ ਜਾਣਕਾਰੀ ਸਾਂਝੀ ਕੀਤੀ, ਹਾਲਾਂਕਿ ਉਨ੍ਹਾਂ ਨੇ ਹਾਦਸਾਗ੍ਰਸਤ ਜਹਾਜ਼ ਦੀ ਪਛਾਣ ਜਾਂ ਉਸ ਵਿੱਚ ਸਵਾਰ ਲੋਕਾਂ ਦੀ ਗਿਣਤੀ ਬਾਰੇ ਕੋਈ ਵੇਰਵਾ ਨਹੀਂ ਦਿੱਤਾ।

ਹਾਦਸੇ ਦੇ ਕਾਰਨਾਂ ਬਾਰੇ ਜਾਣਕਾਰੀ ਨਹੀਂ

ਜਾਣਕਾਰੀ ਅਨੁਸਾਰ ਹਾਦਸੇ ਦੇ ਕਾਰਨਾਂ ਬਾਰੇ ਤੁਰੰਤ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਇਹ ਵੀ ਸਪੱਸ਼ਟ ਨਹੀਂ ਹੋ ਸਕਿਆ ਕਿ ਜਹਾਜ਼ ਉਡਾਣ ਦੌਰਾਨ ਕਿਸੇ ਤਕਨੀਕੀ ਨੁਕਸ ਦਾ ਸ਼ਿਕਾਰ ਹੋਇਆ ਜਾਂ ਹਾਦਸੇ ਪਿੱਛੇ ਕੋਈ ਹੋਰ ਕਾਰਨ ਸੀ। ਇਕ ਨਿਊਜ਼ ਚੈਨਲ ਅਨੁਸਾਰ ਜਹਾਜ਼ ਵਿੱਚ ਸਵਾਰ ਸਾਰੇ 17 ਵਿਅਕਤੀਆਂ ਦੀ ਜਾਨ ਚਲੀ ਗਈ। ਅਧਿਕਾਰੀਆਂ ਨੇ ਦੱਸਿਆ ਕਿ  ਅਧਿਕਾਰੀਆਂ ਵੱਲੋਂ ਘਟਨਾ ਦੇ ਕਾਰਨਾਂ ਅਤੇ ਹੋਰ ਵੇਰਵਿਆਂ ਦੀ ਜਾਂਚ ਕੀਤੀ ਜਾਵੇਗੀ।

Share this content:

Post Comment