Loading Now

ਲਖੀਮਪੁਰ ਖੀਰੀ ਹਿੰਸਾ : ਮੁੱਖ ਮੁਲਾਜ਼ਮ ਅਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ

ਲਖੀਮਪੁਰ ਖੀਰੀ ਹਿੰਸਾ : ਮੁੱਖ ਮੁਲਾਜ਼ਮ ਅਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ

ਲਖੀਮਪੁਰ ਖੀਰੀ : ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਸੁਪਰੀਮ ਕੋਰਟ ਨੇ ਅੱਜ ਸਾਬਕਾ ਕੇਂਦਰੀ ਮੰਤਰੀ ਦੇ ਪੁੱਤਰ ਅਸ਼ੀਸ਼ ਮਿਸ਼ਰਾ, ਜੋ ਲਖੀਮਪੁਰ ਹਿੰਸਾ ਮਾਮਲੇ ਦਾ ਮੁੱਖ ਮੁਲਜ਼ਮ ਹੈ, ਨੂੰ ਸੁਪਰੀਮ ਕੋਰਟ ਨੇ 25 ਤੋਂ 31 ਦਸੰਬਰ ਤੱਕ ਲਖੀਮਪੁਰ ਖੀਰੀ ’ਚ ਰਹਿਣ ਦੇ ਆਗਿਆ ਦੇ ਦਿੱਤੀ ਹੈ।ਉਸ ਨੂੰ ਇਹ ਰਾਹਤ ਧੀ ਦੇ 12ਵੀਂ ਬੋਰਡ ਦੇ ਪੇਪਰ ਹੋਣ ਕਾਰਨ ਮਿਲੀ ਹੈ। ਇਸ ਤੋਂ ਪਹਿਲਾਂ ਸਿਖਰਲੀ ਅਦਾਲਤ ਨੇ ਆਸ਼ੀਸ਼ ਮਿਸ਼ਰਾ ਨੂੰ ਗ੍ਰਹਿ ਨਗਰ ਲਖੀਮਪੁਰ ਖੀਰੀ ’ਚ 20 ਅਕਤੂਬਰ ਨੂੰ ਪਰਿਵਾਰ ਨਾਲ ਦੀਵਾਲੀ ਮਨਾਉਣ ਦੀ ਇਜਾਜ਼ਤ ਦਿੱਤੀ ਸੀ। ਚੀਫ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੌਇਮਾਲਿਆ ਬਾਗਚੀ ਦੇ ਬੈਂਚ ਨੇ ਮਿਸ਼ਰਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਦਵੇ ਦੀਆਂ ਦਲੀਲਾਂ ਦਾ ਨੋਟਿਸ ਲਿਆ ਤੇ ਉਸ ਨੂੰ ਸਿਆਸੀ ਸਮਾਗਮ ’ਚ ਹਿੱਸਾ ਨਾ ਲੈਣ ਸਮੇਤ ਪਹਿਲਾਂ ਦੀਆਂ ਜ਼ਮਾਨਤ ਸ਼ਰਤਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਲਖੀਮਪੁਰ ਖੀਰੀ ਜਾਣ ਦੀ ਆਗਿਆ ਦੇ ਦਿੱਤੀ।

ਮੁੱਖ ਜੱਜ ਸੂਰਿਆ ਕਾਂਤ ਅਤੇ ਜਾਏਮਾਲਯ ਬਾਗਚੀ ਦੀ ਬੈਂਚ ਨੇ ਇਹ ਨੋਟ ਕੀਤਾ ਕਿ ਉਤਰ ਪ੍ਰਦੇਸ਼ ਸਰਕਾਰ ਵੱਲੋਂ ਪੇਸ਼ ਕੀਤੀ ਰਿਪੋਰਟ ਅਨੁਸਾਰ ਮੁੱਖ ਮੁਕੱਦਮੇ ’ਚ 36 ਗਵਾਹਾਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ ਅਤੇ 85 ਗਵਾਹਾਂ ਤੋਂ ਪੁੱਛਗਿੱਛ ਕੀਤੀ ਜਾਣੀ ਹਾਲੇ ਬਾਕੀ ਹੈ ਜਦਿਕ 10 ਗਵਾਹਾਂ ਨੂੰ ਛੋਟ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਅਸ਼ੀਸ਼ ਮਿਸ਼ਰਾ ਲਖੀਮਪੁਰ ਖੀਰੀ ਘਟਨਾ ਦਾ ਮੁੱਖ ਦਾ ਮੁਲਜ਼ਮ ਹੈ। ਅਕਤੂਬਰ 2021 ’ਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸ਼ਾਂਤ ਮਈ ਪ੍ਰਦਰਸ਼ਨ ’ਤੇ ਅਸ਼ੀਸ਼ ਮਿਸ਼ਰਾ ਨੇ ਆਪਣੀ ਥਾਰ ਚੜ੍ਹਾ ਦੀ ਦਿੱਤੀ ਸੀ ਅਤੇ ਇਸ ਦੌਰਾਨ 8 ਵਿਅਕਤੀਆਂ ਦੀ ਜਾਨ ਚਲੀ ਗਈ ਸੀ।

Share this content:

Post Comment