ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰਦਿਆਂ ਆਪ ਲੀਡਰ ਨੇ ਦਿੱਤਾ ਅਸਤੀਫ਼ਾ
ਮੋਗਾ, 4 ਅਗਸਤ – ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰਦਿਆਂ ਹੋਇਆ ਆਮ ਆਦਮੀ ਪਾਰਟੀ ਦੇ ਵੱਡੇ ਲੀਡਰ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਮੋਗਾ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਮੌਜੂਦਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਜੀਤ ਸਿੰਘ ਬਰਾੜ ਦੀਦਾਰ ਵਾਲਾ ਨੇ ਫੇਸਬੁੱਕ ‘ਤੇ ਇੱਕ ਪੋਸਟ ਲਿਖ ਕੇ ਆਪਣੇ ਅਸਤੀਫੇ ਦਾ ਐਲਾਨ ਕੀਤਾ। ਕਿਸਾਨਾਂ ਦੇ ਹੱਕ ਵਿੱਚ ਖੜ੍ਹੇ ਹੋ ਕੇ ਉਨ੍ਹਾਂ ਨੇ ਸਰਕਾਰ ਨੂੰ ਇਸ ਨੀਤੀ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਆਪਣੀ ਫੇਸਬੁੱਕ ਪੋਸਟ ਵਿੱਚ ਸਪੱਸ਼ਟ ਤੌਰ ‘ਤੇ ਲਿਖਿਆ, “ਮੈਂ ਇਸ ਨੀਤੀ ਦਾ ਵਿਰੋਧ ਕਰਦਾ ਹਾਂ ਅਤੇ ਇੱਕ ਕਿਸਾਨ ਹੋਣ ਦੇ ਨਾਤੇ, ਮੈਂ ਕਿਸਾਨਾਂ ਦੇ ਨਾਲ ਹਾਂ। ਮੈਂ ਸਰਕਾਰ ਨੂੰ ਇਸ ਮੁੱਦੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਦਾ ਹਾਂ।
Share this content:


Post Comment