Loading Now

ਲੋਕ ਹਿਤੈਸ਼ੀ ਕਾਫ਼ਲਾ ਫ਼ਗਵਾੜਾ ਵਲੋਂ ਭਗਤ ਸਿੰਘ, ਰਾਜਗੁਰੂ, ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਐਲਾਨ

ਲੋਕ ਹਿਤੈਸ਼ੀ ਕਾਫ਼ਲਾ ਫ਼ਗਵਾੜਾ ਵਲੋਂ ਭਗਤ ਸਿੰਘ, ਰਾਜਗੁਰੂ, ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਐਲਾਨ

*ਸ਼ਹੀਦਾਂ ਦੀ ਵਿਚਾਰਧਾਰਾ ਨੂੰ ਅੱਗੇ ਵਧਾਉਣ ਵਾਲੀਆਂ ਸਮਾਜ ਸੇਵੀ ਜਥੇਬੰਦੀਆਂ ਨੂੰ ਸ਼ਾਮਲ ਹੋਣ ਦੀ ਕੀਤੀ ਅਪੀਲ
ਫ਼ਗਵਾੜਾ, 11 ਮਾਰਚ (ਏ.ਡੀ.ਪੀ ਨਿਊਜ਼) – ਲੋਕ ਹਿਤੈਸ਼ੀ ਕਾਫ਼ਲਾ ਫ਼ਗਵਾੜਾ ਵਲੋਂ ਰੈਸਟ ਹਾਊਸ ਫ਼ਗਵਾੜਾ ਵਿਖੇ ਮੀਟਿੰਗ ਕਰਕੇ, ਵਿਚਾਰ ਵਟਾਂਦਰਾ ਕਰਨ ਉਪਰੰਤ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ 23 ਮਾਰਚ ਦਿਨ ਸੋਮਵਾਰ ਨੂੰ ਠੀਕ 3:45 ਵਜੇ ਟਾਊਨ ਹਾਲ ਫ਼ਗਵਾੜਾ ਦੇ ਪਾਰਕ ਵਿੱਚ ਇਕੱਠੇ ਹੋ ਕੇ ਮਨਾਉਂਣ ਦਾ ਫੈਸਲਾ ਕੀਤਾ ਗਿਆ।

ਲੋਕ ਹਿਤੈਸ਼ੀ ਕਾਫ਼ਲਾ ਦੇ ਆਗੂਆਂ ਵਲੋਂ ਇਲਾਕੇ ਦੇ ਸਭ ਸੂਝਵਾਨ ਲੋਕਾਂ ਨੂੰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਪ੍ਰਣ ਲੈਣ ਲਈ ਸ਼ਹੀਦਾਂ ਨੂੰ ਸ਼ਰਧਾ ਸੁਮਨ ਭੇਟ ਕਰਨ ਲਈ ਠੀਕ ਸਮੇਂ ਸਿਰ ਸਮਾਗਮ ਵਿੱਚ ਆਉਣ ਦੀ ਪੁਰਜ਼ੋਰ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਸ਼ਹੀਦਾਂ ਦੀ ਵਿਚਾਰਧਾਰਾ ਨੂੰ ਪ੍ਰਫੁੱਲਤ ਕਰਨ ਦੇ ਅਧੂਰੇ ਕਾਰਜ ਨੂੰ ਅੱਗੇ ਵਧਾਇਆ ਜਾ ਸਕੇ।

ਸ਼ਹੀਦੀ ਦਿਹਾੜਾ ਮਨਾਉਣ ਦਾ ਐਲਾਨ ਕਰਨ ਅਤੇ ਸਮਾਗਮ ਵਿੱਚ ਸਮਾਜ ਸੇਵੀ ਜਥੇਬੰਦੀਆਂ ਨੂੰ ਸ਼ਾਮਲ ਹੋਣ ਦੀ ਅਪੀਲ ਕਰਨ ਦੇ ਮੌਕੇ ‘ਤੇ ਲੋਕ ਹਿਤੈਸ਼ੀ ਕਾਫ਼ਲਾ ਫ਼ਗਵਾੜਾ ਦੇ ਸੁਖਦੇਵ ਸਿੰਘ, ਜਸਵਿੰਦਰ ਸਿੰਘ ਫ਼ਗਵਾੜਾ, ਹਰਚਰਨ ਭਾਰਤੀ, ਫਗਵਾੜਾ ਦੇ ਨਾਮਵਰ ਲੇਖਕ ਰਵਿੰਦਰ ਸਿੰਘ ਚੋਟ, ਕੁਲਦੀਪ ਸਿੰਘ ਕੌੜਾ ਆਦਿ ਸਾਥੀ ਸ਼ਾਮਲ ਹੋਏ।ਇਹ ਜਾਣਕਾਰੀ ਕਾਫਲੇ ਦੇ ਆਗੂ ਸੁਖਦੇਵ ਸਿੰਘ ਨੇ ਲਿਖਤੀ ਰੂਪ ਵਿੱਚ ਪ੍ਰੈਸ ਨੂੰ ਜਾਰੀ ਕੀਤੀ.

Share this content:

Post Comment