Loading Now

ਵਾਈਡਰਜ਼ ਓਵਰਸੀਜ਼ ਕੰਸਲਟੈਂਟਸ ਪ੍ਰਾਈਵੇਟ ਲਿਮਿਟਡ ਫਰਮ ਦਾ ਲਾਇਸੰਸ ਰੱਦ

ਵਾਈਡਰਜ਼ ਓਵਰਸੀਜ਼ ਕੰਸਲਟੈਂਟਸ ਪ੍ਰਾਈਵੇਟ ਲਿਮਿਟਡ ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਅਪ੍ਰੈਲ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 (ਸੋਧ 2013) ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਪ੍ਰੋਵਾਈਡਰਜ਼ ਓਵਰਸੀਜ਼ ਕੰਸਲਟੈਂਟਸ ਪ੍ਰਾਈਵੇਟ ਲਿਮਿਟਡ, ਐਸ.ਸੀ.ਓ. ਨੰ: 676, ਲੈਵਲ-2, ਮੈਨ ਮਾਰਕੀਟ, ਸੈਕਟਰ-70, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਕੰਸਲਟੈਂਸੀ ਸੇਵਾਵਾਂ ਲਈ ਜਾਰੀ ਲਾਇਸੰਸ ਨੰ: 328/ਆਈ.ਸੀ. ਮਿਤੀ 25.07.2019,
ਜਿਸ ਦੀ ਮਿਆਦ 24.07.2024 ਤੱਕ ਸੀ, ਨੂੰ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਫਰਮ ਦੇ ਡਾਇਰੈਕਟਰਾਂ ਵਿੱਚ ਸ਼੍ਰੀ ਕੁਲਦੀਪ ਸਿੰਘ ਪੁੱਤਰ ਸ੍ਰੀ ਕੰਵਲਜੀਤ ਸਿੰਘ ਵਾਸੀ ਮਕਾਨ ਨੰ: 20 ਨਿਊ ਬੀਆਰਐਸ ਨਗਰ ਲੁਧਿਆਣਾ ਹੁਣ ਫਲੈਟ ਨੰ: ਏ-5 ਓਰਚਿਡ ਟਾਵਰ, ਮੋਹਾਲੀ, ਸ਼੍ਰੀ ਭੁਪਿੰਦਰ ਸਿੰਘ ਪੁੱਤਰ ਸ੍ਰੀ ਸੰਤੋਖ ਸਿੰਘ ਵਾਸੀ ਮਕਾਨ ਨੰ: 390ਈ ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ ਲੁਧਿਆਣਾ ਅਤੇ ਸ਼੍ਰੀ ਸੰਦੀਪ ਕੁਮਾਰ ਪੁੱਤਰ ਸ੍ਰੀ ਕਸਤੂਰੀ ਲਾਲ ਵਾਸੀ ਮਕਾਨ ਨੰ: 733ਬੀ ਨਿਊ ਬੀਆਰਐਸ ਨਗਰ ਲੁਧਿਆਣਾ ਸ਼ਾਮਲ ਹਨ। ਇਸ ਫਰਮ ਖ਼ਿਲਾਫ਼ ਇੱਕ ਸ਼ਿਕਾਇਤ ਸ਼੍ਰੀਮਤੀ ਹੁਮੈਰਾ ਅਕਰਮ ਵੱਲੋਂ ਪ੍ਰਾਪਤ ਹੋਈ ਸੀ, ਜਿਸ ਵਿੱਚ ਦੋਸ਼ ਲਗਾਇਆ ਗਿਆ ਕਿ ਫਰਮ ਵੱਲੋਂ ਵਿਦੇਸ਼ ਭੇਜਣ ਦੇ ਨਾਂ ’ਤੇ ਕਰੀਬ 2,00,000/- ਰੁਪਏ ਪ੍ਰਾਪਤ ਕੀਤੇ ਗਏ ਪਰ ਨਾਹ ਤਾਂ ਕੋਈ ਸੇਵਾ ਪ੍ਰਦਾਨ ਕੀਤੀ ਗਈ ਅਤੇ ਨਾਹ ਹੀ ਰਕਮ ਵਾਪਸ ਕੀਤੀ ਗਈ।
ਉਨ੍ਹਾਂ ਹੋਰ ਦੱਸਿਆ ਕਿ ਇਸ ਸਬੰਧੀ ਪੁਲਿਸ ਜਾਂਚ ਅਤੇ ਹੋਰ ਤੱਥਾਂ ਤੋਂ ਇਹ ਵੀ ਸਾਹਮਣੇ ਆਇਆ ਕਿ ਫਰਮ ਵੱਲੋਂ ਆਪਣੇ ਦਫਤਰ ਦੇ ਪਤੇ ਸਬੰਧੀ ਗਲਤ ਜਾਣਕਾਰੀ ਦਿੱਤੀ ਗਈ ਅਤੇ ਉਕਤ ਸਥਾਨ ’ਤੇ ਫਰਮ ਦਾ ਕੋਈ ਦਫਤਰ ਮੌਜੂਦ ਨਹੀਂ ਸੀ। ਇਸ ਤੋਂ ਇਲਾਵਾ, ਫਰਮ ਵੱਲੋਂ ਲਾਜ਼ਮੀ ਰਿਪੋਰਟਾਂ ਜਿਵੇਂ ਕਿ ਮਹੀਨਾਵਾਰ ਰਿਪੋਰਟਾਂ, ਇਸ਼ਤਿਹਾਰਾਂ ਅਤੇ ਹੋਰ ਲੋੜੀਂਦੀ ਜਾਣਕਾਰੀ ਵਿਭਾਗ ਨੂੰ ਮੁਹੱਈਆ ਨਹੀਂ ਕਰਵਾਈ ਗਈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਫਰਮ ਵੱਲੋਂ ਨਿਯਮਾਂ ਦੀ ਉਲੰਘਣਾ, ਗਲਤ ਜਾਣਕਾਰੀ ਪ੍ਰਦਾਨ ਕਰਨਾ, ਸ਼ਿਕਾਇਤਕਰਤਾ ਨਾਲ ਧੋਖਾਧੜੀ ਕਰਨਾ ਅਤੇ ਨੋਟਿਸਾਂ ਦੇ ਬਾਵਜੂਦ ਸੰਤੋਸ਼ਜਨਕ ਜਵਾਬ ਨਾ ਦੇਣਾ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਉਪਬੰਧਾਂ ਦੀ ਸਪੱਸ਼ਟ ਉਲੰਘਣਾ ਹੈ। ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਪ੍ਰੋਵਾਈਡਰਜ਼ ਓਵਰਸੀਜ਼ ਕੰਸਲਟੈਂਟਸ ਪ੍ਰਾਈਵੇਟ ਲਿਮਿਟਡ ਫਰਮ ਨੂੰ ਜਾਰੀ ਲਾਇਸੰਸ ਨੰਬਰ 328/ਆਈ.ਸੀ. ਮਿਤੀ 25.07.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

Share this content:

Post Comment