ਵਿਜੀਲੈਂਸ ਬਿਊਰੋ ਨੇ 50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਏ.ਐਸ. ਆਈ ਤੇ ਸਿਪਾਹੀ ਕੀਤਾ ਗ੍ਰਿਫਤਾਰ
ਕਪੂਰਥਲਾ, 10 ਸਤੰਬਰ – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਕਪੂਰਥਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐੱਸ.ਆਈ.) ਰਾਜਵਿੰਦਰ ਸਿੰਘ (691/ਕਪੂਰਥਲਾ) ਅਤੇ ਸਿਪਾਹੀ ਬਲਤੇਜ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਅਤੇ ਕਬੂਲ ਕਰਨ ਦੇ ਦੋਸ਼ਾਂ ਤਹਿਤ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੀ ਇਹ ਕਾਰਵਾਈ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਰੁਖ਼ ਅਤੇ ਸਰਕਾਰ ਦੀ ਨੀਤੀ ਨੂੰ ਦਰਸਾਉਂਦੀ ਹੈ।
ਜਾਣੋ ਕੀ ਸੀ ਪੂਰਾ ਮਾਮਲਾ
ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀਆਂ ਇਕ ਇੰਗਲੈਂਡ ਨਿਵਾਸੀ ਐੱਨ.ਆਰ.ਆਈ. ਮਹਿਲਾ, ਜੋ ਇਸ ਸਮੇਂ ਮੁੰਬਈ ਵਿਚ ਰਹਿੰਦੀ ਹੈ, ਵੱਲੋਂ ਮੁੱਖ ਮੰਤਰੀ ਦੀ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ’ਤੇ ਦਿੱਤੀ ਸ਼ਿਕਾਇਤ ਦੀ ਜਾਂਚ ਦੇ ਆਧਾਰ ’ਤੇ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਅਨੁਸਾਰ ਉਕਤ ASI ਨੇ ਸ਼ਿਕਾਇਤਕਰਤਾ ਦੇ ਐੱਨ.ਆਰ.ਆਈ. ਦੋਸਤ ਦੀ ਪੁਲਿਸ ਵੱਲੋਂ ਇਕ ਮਾਮਲੇ ਵਿਚ ਗ੍ਰਿਫਤਾਰੀ ਮੌਕੇ ਅਦਾਲਤ ਤੋਂ ਜ਼ਮਾਨਤ ਲੈਣ ’ਚ ਮਦਦ ਕਰਨ ਬਦਲੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ। ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਲਈ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਬੈਂਕ ਦੇ ਏ.ਟੀ.ਐੱਮ. ਤੋਂ ਪੈਸੇ ਕਢਵਾਉਣ ਲਈ ਵੀ ਬਾਹਰ ਭੇਜ ਦਿੱਤਾ ਸੀ। ਇਸ ਤੋਂ ਬਾਅਦ ਉਕਤ ਪੁਲਸ ਮੁਲਾਜ਼ਮਾਂ ਨੇ ਸ਼ਿਕਾਇਤਕਰਤਾ ਤੋਂ ਅਦਾਲਤੀ ਕਾਰਵਾਈ ਵਿਚ ਉਸ ਦੇ ਸਾਥੀ ਦੀ ਮਦਦ ਕਰਨ ਬਦਲੇ 5 ਹਜ਼ਾਰ ਰੁਪਏ ਹੋਰ ਮੰਗੇ ਸਨ, ਜਿਸ ਦੀ ਉਸ ਨੇ ਰਿਕਾਰਡਿੰਗ ਕਰ ਕੇ ਆਨਲਾਈਨ ਸ਼ਿਕਾਇਤ ਦਰਜ ਕਰਵਾ ਦਿੱਤੀ।
Share this content:



Post Comment